ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਵਾਬ ਮਲਿਕ ਨੂੰ ਮੈਡੀਕਲ ਆਧਾਰ ’ਤੇ ਨਾ ਮਿਲੀ ਜ਼ਮਾਨਤ

ਮੁੰਬਈ, 13 ਜੁਲਾਈ ਬੰਬੇ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਸਬੰਧ ’ਚ ਗ੍ਰਿਫ਼ਤਾਰ ਐੱਨਸੀਪੀ ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਨਵਾਬ ਮਲਿਕ ਨੂੰ ਮੈਡੀਕਲ ਆਧਾਰ ’ਤੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਲਿਕ ਨੂੰ ਈਡੀ ਨੇ ਭਗੌੜੇ ਗੈਂਗਸਟਰ ਦਾਊਦ ਇਬਰਾਹਿਮ...
Advertisement

ਮੁੰਬਈ, 13 ਜੁਲਾਈ

ਬੰਬੇ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਸਬੰਧ ’ਚ ਗ੍ਰਿਫ਼ਤਾਰ ਐੱਨਸੀਪੀ ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਨਵਾਬ ਮਲਿਕ ਨੂੰ ਮੈਡੀਕਲ ਆਧਾਰ ’ਤੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਲਿਕ ਨੂੰ ਈਡੀ ਨੇ ਭਗੌੜੇ ਗੈਂਗਸਟਰ ਦਾਊਦ ਇਬਰਾਹਿਮ ਅਤੇ ਉਸ ਦੇ ਸਾਥੀਆਂ ਦੀਆਂ ਸਰਗਰਮੀਆਂ ਨਾਲ ਜੁੜੇ ਕੇਸ ’ਚ ਪਿਛਲੇ ਸਾਲ ਫਰਵਰੀ ’ਚ ਗ੍ਰਿਫ਼ਤਾਰ ਕੀਤਾ ਸੀ। ਨਵਾਬ ਮਲਿਕ ਇਸ ਸਮੇਂ ਨਿਆਂਇਕ ਹਿਰਾਸਤ ’ਚ ਹੈ ਅਤੇ ਉਸ ਦਾ ਪ੍ਰਾਈਵੇਟ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਜਸਟਿਸ ਅਨੁਜਾ ਪ੍ਰਭੂਦੇਸਾਈ ਦੇ ਸਿੰਗਲ ਬੈਂਚ ਨੇ ਮਲਿਕ ਦੀ ਮੈਡੀਕਲ ਆਧਾਰ ’ਤੇ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਉਹ ਦੋ ਹਫ਼ਤਿਆਂ ਮਗਰੋਂ ਮੈਰਿਟ ’ਤੇ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਨਗੇ। ਮਲਿਕ ਦੇ ਵਕੀਲ ਅਮਿਤ ਦੇਸਾਈ ਨੇ ਦਲੀਲ ਦਿੱਤੀ ਸੀ ਕਿ ਉਸ ਦੇ ਮੁਵੱਕਿਲ ਦੀ ਸਿਹਤ ਪਿਛਲੇ ਅੱਠ ਮਹੀਨਿਆਂ ਤੋਂ ਵਿਗੜ ਰਹੀ ਹੈ ਅਤੇ ਉਹ ਗੁਰਦੇ ਦੇ ਰੋਗ ਤੋਂ ਪੀੜਤ ਹਨ। -ਪੀਟੀਆਈ

Advertisement

Advertisement
Tags :
ਆਧਾਰਜ਼ਮਾਨਤਨਵਾਬਮਲਿਕਮਿਲੀਮੈਡੀਕਲ