Naxalite gunned down ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਨਕਸਲੀ ਹਲਾਕ
ਰਾਂਚੀ, 3 ਮਈ ਛਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇਕ ਨਕਸਲੀ ਹਲਾਕ ਹੋ ਗਿਆ। ਇਹ ਮੁਕਾਬਲਾ ਜੰਗਲੀ ਖੇਤਰ ਵਿਚ ਸ਼ੁੱਕਰਵਾਰ ਦੇਰ ਰਾਤ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੀ ਟੀਮ ਨਕਸਲੀਆਂ ਦੀ ਭਾਲ ਲਈ ਤਲਾਸ਼ੀ...
Advertisement
ਰਾਂਚੀ, 3 ਮਈ
ਛਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇਕ ਨਕਸਲੀ ਹਲਾਕ ਹੋ ਗਿਆ। ਇਹ ਮੁਕਾਬਲਾ ਜੰਗਲੀ ਖੇਤਰ ਵਿਚ ਸ਼ੁੱਕਰਵਾਰ ਦੇਰ ਰਾਤ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੀ ਟੀਮ ਨਕਸਲੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾ ਰਹੀ ਸੀ ਜਿਸ ਤੋਂ ਬਾਅਦ ਇਕ ਨਕਸਲੀ ਨੇ ਸੁਰੱਖਿਆ ਬਲਾਂ ਦੀ ਟੀਮ ’ਤੇ ਹਮਲਾ ਕਰ ਦਿੱਤਾ।
Advertisement
ਪੁਲੀਸ ਦੀ ਜਵਾਬੀ ਕਾਰਵਾਈ ਵਿਚ ਨਕਸਲੀ ਮਾਰਿਆ ਗਿਆ। ਉਸ ਕੋਲੋਂ ਹਥਿਆਰ ਬਰਾਮਦ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਹੈ।
Advertisement