ਐੱਨਸੀਬੀ ਨੇ 35 ਕਿਲੋ ਹੈਰੋਇਨ ਜ਼ਬਤ ਕਰਕੇ 8 ਮੁਲਜ਼ਮਾਂ ਨੂੰ ਕਾਬੂ ਕੀਤਾ

ਐੱਨਸੀਬੀ ਨੇ 35 ਕਿਲੋ ਹੈਰੋਇਨ ਜ਼ਬਤ ਕਰਕੇ 8 ਮੁਲਜ਼ਮਾਂ ਨੂੰ ਕਾਬੂ ਕੀਤਾ

ਨਵੀਂ ਦਿੱਲੀ, 28 ਮਈ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ 35 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਅਤੇ ਅੱਠ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਹ ਕਾਰਵਾਈ 24 ਮਈ ਨੂੰ ਸ਼ੁਰੂ ਹੋਈ, ਜਦੋਂ ਐੱਨਸੀਬੀ ਨੇ ਜ਼ਿੰਬਾਬਵੇ ਤੋਂ ਬੰਗਲੌਰ ਪਹੁੰਚੀਆਂ ਦੋ ਮਹਿਲਾ ਯਾਤਰੀਆਂ ਨੂੰ ਹਵਾਈ ਅੱਡੇ 'ਤੇ ਰੋਕਿਆ। ਔਰਤਾਂ ਕੋਲੋਂ ਕਰੀਬ ਸੱਤ ਕਿਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਨਾਰਕੋਟਿਕਸ ਕੰਟਰੋਲ ਬਿਊਰੋ ਦੇ ਅਧਿਕਾਰੀਆਂ ਵੱਲੋਂ ਕੀਤੀ ਪੁੱਛ ਪੜਤਾਲ ਵਿੱਚ ਹੋਰ ਜਾਣਕਾਰੀ ਮਿਲੀ। ਇੱਕ ਨਾਈਜੀਰੀਅਨ ਨਾਗਰਿਕ, ਜਿਸ ਦੀ ਪਛਾਣ ਨੈੱਟਵਰਕ ਦੇ ਮਾਸਟਰਮਾਈਂਡ ਵਜੋਂ ਕੀਤੀ ਗਈ ਅਤੇ ਮੱਧ ਪ੍ਰਦੇਸ਼ ਦੇ ਇਟਾਰਸੀ ਤੇ ਦਿੱਲੀ ਵਿੱਚ ਰਹਿਣ ਵਾਲੇ ਹੋਰ ਮੈਂਬਰਾਂ ਦਾ ਪਤਾ ਲੱਗਿਆ ਹੈ। ਬਿਊਰੋ ਨੇ ਬਿਆਨ ਵਿਚ ਕਿਹਾ ਕਿ ਇਸ ਕਾਰਵਾਈ ਵਿਚ 34.89 ਕਿਲੋਗ੍ਰਾਮ ਹਾਈ ਗ੍ਰੇਡ ਹੈਰੋਇਨ ਜ਼ਬਤ ਕੀਤੀ ਗਈ ਅਤੇ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਬਿਆਨ ਮੁਤਾਬਕ ਕਾਰਵਾਈ ਦੌਰਾਨ 5.8 ਲੱਖ ਰੁਪਏ ਦੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All