ਐੱਨਡੀਏ ਦੀ ਮੀਟਿੰਗ ਸ਼ੁਰੂ, ਪ੍ਰਧਾਨ ਮੰਤਰੀ ਵੀ ਸ਼ਾਮਲ
ਨਵੀਂ ਦਿੱਲੀ, 18 ਜੁਲਾਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੀ ਮੀਟਿੰਗ ਅੱਜ ਇਥੇ ਪੰਜ ਸਿਤਾਰਾ ਹੋਟਲ ਵਿੱਚ ਸ਼ੁਰੂ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ, ਜਿਥੇ ਭਾਜਪਾ ਪ੍ਰਧਾਨ ਜੇਪੀ ਨੱਢਾ, ਹਿੰਦੁਸਤਾਨੀ ਅਵਾਮ...
Advertisement
ਨਵੀਂ ਦਿੱਲੀ, 18 ਜੁਲਾਈ
Advertisement
ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੀ ਮੀਟਿੰਗ ਅੱਜ ਇਥੇ ਪੰਜ ਸਿਤਾਰਾ ਹੋਟਲ ਵਿੱਚ ਸ਼ੁਰੂ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ, ਜਿਥੇ ਭਾਜਪਾ ਪ੍ਰਧਾਨ ਜੇਪੀ ਨੱਢਾ, ਹਿੰਦੁਸਤਾਨੀ ਅਵਾਮ ਮੋਰਚਾ (ਸੈਕੂਲਰ) ਜੀਤਨ ਰਾਮ ਮਾਂਝੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਮ (ਏਆਈਏਡੀਐੱਮਕੇ) ਦੇ ਈ. ਪਲਾਨੀਸਵਾਮੀ ਸਮੇਤ ਹੋਰ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੀਟਿੰਗ ਵਿੱਚ 38 ਪਾਰਟੀਆਂ ਸ਼ਾਮਲ ਹੋਈਆਂ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਸਵਾਗਤ ਕੀਤਾ।
Advertisement
Advertisement
×