ਨਵੀਂ ਦਿੱਲੀ, 24 ਜੂਨ
ਐੱਨਡੀਏ ਉਮੀਦਵਾਰ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਅਧਿਕਾਰੀ ਪੀਸੀ ਮੋਦੀ ਨੂੰ ਮੁਰਮੂ ਦੇ ਨਾਮਜ਼ਦਗੀ ਪੱਤਰ ਸੌਂਪੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ, ਰਾਜਨਾਥ ਸਿੰਘ, ਜੇਪੀ ਨੱਢਾ, ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਸਹਿਯੋਗੀ ਪਾਰਟੀਆਂ ਦੇ ਨੇਤਾ ਮੌਜੂਦ ਸਨ। ਇਸ ਦੌਰਾਨ ਦਰੋਪਦੀ ਮੁਰਮੂ ਨੇ ਕਾਗਜ਼ ਦਾਖਲ ਕਰਨ ਬਾਅਦ ਕਾਂਗਰਸ ਨੇਤਾ ਸੋਨੀਆ ਗਾਂਧੀ, ਐੱਨਸੀਪੀ ਦੇ ਸ਼ਰਦ ਪਵਾਰ ਤੇ ਟੀਐੱਮਸੀ ਦੀ ਮਮਤਾ ਬੈਨਰਜੀ ਨੂੰ ਉਨ੍ਹਾਂ ਦੀ ਉਮੀਦਵਾਰੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ।