DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Education Sector ਵਿੱਚ Revolution ਦੀ ਲੋੜ: Rahul Gandhi

ਸਰਕਾਰ ’ਤੇ ਵਿਦਿਆਰਥੀਆਂ ਨੂੰ ਕਰਜ਼ੇ, ਤਣਾਅ ਅਤੇ ਨਿਰਾਸ਼ਾ ਵੱਲ ਧੱਕਣ ਦਾ ਦੋਸ਼

  • fb
  • twitter
  • whatsapp
  • whatsapp
Advertisement

ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਭਾਰਤੀ ਸਿੱਖਿਆ ਪ੍ਰਣਾਲੀ ਬੇਈਮਾਨੀ ਅਤੇ ਜ਼ਬਰਦਸਤੀ ਪੈਸੇ ਵਸੂਲਣ ਵਾਲਾ ਤੰਤਰ ਬਣ ਗਿਆ ਹੈ। ‘ਛਾਤਰੋਂ ਕੀ ਗੂੰਜ’ ਮੁਹਿੰਮ ਤਹਿਤ ਵਿਦਿਆਰਥੀਆਂ ਨਾਲ ਆਪਣੀ ਦੂਜੀ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਸਿੱਖਿਆ ਖੇਤਰ ਵਿੱਚ ਵੱਡੇ ਇਨਕਲਾਬ ਦੀ ਲੋੜ ’ਤੇ ਜ਼ੋਰ ਦਿੱਤਾ। ਕਾਂਗਰਸ ਆਗੂ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ ਕਿ ਅੱਜ ਦੇਸ਼ ਦੇ ਵਿਦਿਆਰਥੀ ਮੌਜੂਦਾ ਸਿੱਖਿਆ ਪ੍ਰਣਾਲੀ ਲਈ ‘ਭ੍ਰਿਸ਼ਟ, ਬੇਇਨਸਾਫ਼ੀ ਵਾਲੀ, ਪੱਖਪਾਤੀ ਅਤੇ ਬੇਈਮਾਨ’ ਵਰਗੇ ਸ਼ਬਦ ਵਰਤ ਰਹੇ ਹਨ। ਜਿਸ ਸਿਸਟਮ ਨੇ ਬੱਚਿਆਂ ਦਾ ਭਵਿੱਖ ਤਿਆਰ ਕਰਨਾ ਸੀ, ਉਹੀ ਅੱਜ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਰਜ਼ੇ, ਤਣਾਅ ਅਤੇ ਨਿਰਾਸ਼ਾ ਵੱਲ ਧੱਕ ਰਿਹਾ ਹੈ। ਪੇਪਰ ਲੀਕ ਮਾਮਲਿਆਂ ’ਤੇ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੇ ਹੀ ਪੇਪਰ ਲੀਕ ਮਾਫੀਆ ਨੂੰ ਜਨਮ ਦਿੱਤਾ ਹੈ, ਜੋ ਲੱਖਾਂ ਵਿਦਿਆਰਥੀਆਂ ਦੀ ਮਿਹਨਤ ’ਤੇ ਪਾਣੀ ਫੇਰ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਦੋਸ਼ੀ ਅਧਿਕਾਰੀਆਂ ਨੂੰ ਤਰੱਕੀਆਂ ਮਿਲ ਰਹੀਆਂ ਹਨ ਅਤੇ ਵਿਦਿਆਰਥੀਆਂ ਦੇ ਸੁਪਨੇ ਵੀ ਟੁੱਟ ਰਹੇ ਹਨ ਅਤੇ ਸਜ਼ਾ ਵੀ ਮਿਲ ਰਹੀ ਹੈ। ਮੋਦੀ ਸਰਕਾਰ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਮਾਮਲੇ ’ਤੇ ਚੁੱਪ ਵੱਟ ਲਈ ਹੈ ਅਤੇ ਜਵਾਬਦੇਹੀ ਤੋਂ ਮੂੰਹ ਮੋੜ ਲਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ 17 ਜੁਲਾਈ ਨੂੰ ਦੇਹਰਾਦੂਨ ਵਿੱਚ ਹੋਣ ਵਾਲੇ ਸਮਾਗਮ ’ਚ ਪੁੱਜਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਉਹ 17 ਜੂਨ ਨੂੰ ਰਾਜਸਥਾਨ ਦੇ ਕੋਟਾ ਵਿੱਚ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ ਸਨ।

Advertisement
Advertisement
×