Indo-Pak Dialogue ਸੁਰਜੀਤ ਕਰਨ ਦੀ ਲੋੜ: Mirwaiz Umar Farooq
ਪ੍ਰਧਾਨ ਮੰਤਰੀ ਵਾਜਪਾਈ ਤੇ ਮਨਮੋਹਨ ਸਿੰਘ ਦੇ ਕਾਰਜਕਾਲਾਂ ਦਾ ਦਿੱਤਾ ਹਵਾਲਾ
ਕਸ਼ਮੀਰ ਦੇ ਮੁੱਖ ਧਾਰਮਿਕ ਆਗੂ ਮੀਰਵਾਇਜ਼ ਉਮਰ ਫਾਰੂਕ ਨੇ ਅੱਜ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀਆਂ ਅਟਲ ਬਿਹਾਰੀ ਵਾਜਪਾਈ ਅਤੇ ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਈ ਗੱਲਬਾਤ ਦੀ ਵਿਰਾਸਤ ਨੂੰ ਸੁਰਜੀਤ ਕਰਨ ਅਤੇ ਅੱਗੇ ਵਧਾਉਣ ਦੀ ਲੋੜ ਹੈ।
ਭਾਰਤ ਅਤੇ ਪਾਕਿਸਤਾਨ ਦੇ 100 ਤੋਂ ਵੱਧ ਪ੍ਰਮੁੱਖ ਨਾਗਰਿਕਾਂ ਜਿਨ੍ਹਾਂ ਵਿੱਚ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਵੀ ਸ਼ਾਮਲ ਹਨ, ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੂੰ ਲਿਖੀ ਖੁੱਲ੍ਹੀ ਚਿੱਠੀ ਬਾਰੇ ਪੁੱਛਣ ’ਤੇ ਮੀਰਵਾਇਜ਼ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀਆਂ ਅਟਲ ਬਿਹਾਰੀ ਵਾਜਪਾਈ ਅਤੇ ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਈ ਗੱਲਬਾਤ ਦੀ ਵਿਰਾਸਤ ਨੂੰ ਸੁਰਜੀਤ ਕਰਨ ਅਤੇ ਅੱਗੇ ਵਧਾਉਣ ਦੀ ਲੋੜ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸ਼ਾਂਤੀ, ਮਾਣ-ਸਨਮਾਨ ਅਤੇ ਇੱਕ ਨਿਆਂਪੂਰਨ ਹੱਲ ਲਈ ਦਿੱਲੀ ਤੇ ਇਸਲਾਮਾਬਾਦ ਵਿਚਕਾਰ ਅਤੇ ਇਸੇ ਤਰ੍ਹਾਂ ਦਿੱਲੀ ਤੇ ਸ੍ਰੀਨਗਰ ਵਿਚਕਾਰ ਇੱਕ ਸਾਰਥਕ ਗੱਲਬਾਤ ਹੋਣੀ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਭਾਰਤ-ਪਾਕਿਸਤਾਨ ਗੱਲਬਾਤ ਦੀ ਬਹਾਲੀ ਲਈ ਸਿਵਲ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨਵੀਂ ਆਲਮੀ ਵਿਵਸਥਾ ਵਿੱਚ ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ।
