ਸਿੱਖ ਅਹਿਮੀਅਤ ਵਾਲੇ ਅਸਥਾਨਾਂ ਲਈ ਗੁਰੂ ਕ੍ਰਿਪਾ ਰੇਲ ਗੱਡੀ ਚਲਾਉਣ ਵਾਸਤੇ ਗੱਲਬਾਤ ਜਾਰੀ: ਕੇਂਦਰ

ਸਿੱਖ ਅਹਿਮੀਅਤ ਵਾਲੇ ਅਸਥਾਨਾਂ ਲਈ ਗੁਰੂ ਕ੍ਰਿਪਾ ਰੇਲ ਗੱਡੀ ਚਲਾਉਣ ਵਾਸਤੇ ਗੱਲਬਾਤ ਜਾਰੀ: ਕੇਂਦਰ

ਨਵੀਂ ਦਿੱਲੀ, 5 ਅਗਸਤ

ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਸਿੱਖਾਂ ਦੇ ਮਹੱਤਵਪੂਰਨ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਗੁਰੂ ਕ੍ਰਿਪਾ ਰੇਲਗੱਡੀ ਚਲਾਉਣ ਬਾਰੇ ਵੱਖ-ਵੱਖ ਸਬੰਧਤ ਧਿਰਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਠੋਸ ਸਿੱਟਾ ਨਿਕਲਦੇ ਹੀ ਇਸ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਉਪਰਲੇ ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਭਾਰਤੀ ਸੰਸਕ੍ਰਿਤੀ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਦਰਸਾਉਣ ਲਈ ਭਾਰਤ ਗੌਰਵ ਟਰੇਨ ਸ਼ੁਰੂ ਕੀਤੀ ਹੈ ਅਤੇ ਇਸ ਤਹਿਤ ਰਾਮਾਇਣ ਸਰਕਟ ਪਹਿਲੀ ਰੇਲ ਗੱਡੀ ਹੈ, ਜਿਸ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਵੈਸ਼ਨਵ ਨੇ ਦੱਸਿਆ ਕਿ ਇਸੇ ਲੜੀ ਵਿੱਚ ਦਿਵਿਆ ਕਾਸ਼ੀ ਅਤੇ ਸ਼ਿਰਡੀ ਸਾਈਂ ਬਾਬਾ ਰੇਲ ਗੱਡੀਆਂ ਵੀ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਸਬੰਧ ਵਿੱਚ ਟੂਰ ਅਪਰੇਟਰਾਂ, ਰਾਜ ਸੈਰ ਸਪਾਟਾ ਨਿਗਮਾਂ ਅਤੇ ਹੋਰ ਹਿੱਸੇਦਾਰਾਂ ਨੂੰ ਵੱਖ-ਵੱਖ ਰਾਜ ਸਰਕਾਰਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਕ੍ਰਿਪਾ ਰੇਲਗੱਡੀ ਸਬੰਧੀ ਦਿੱਲੀ, ਅੰਮ੍ਰਿਤਸਰ ਅਤੇ ਨਾਂਦੇੜ ਸਾਹਿਬ ਵਿੱਚ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਠੋਸ ਨਤੀਜਾ ਆਉਣ ’ਤੇ ਇਹ ਰੇਲ ਗੱਡੀ ਸ਼ੁਰੂ ਕਰ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All