ਨਾ ਐੱਨਡੀਏ ਤੇ ਨਾ ਇੰਡੀਆ, ਬਸਪਾ ੲਿਕੱਲੀ ਮੈਦਾਨ ’ਚ ਨਿੱਤਰੇਗੀ: ਮਾਇਆਵਤੀ
ਨਵੀਂ ਦਿੱਲੀ, 19 ਜੁਲਾਈ ਬਸਪਾ ਮੁਖੀ ਮਾਇਆਵਤੀ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਦੇ ਨਾਲ-ਨਾਲ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤਿਲੰਗਾਨਾ ਵਿਧਾਨ ਸਭਾ ਚੋਣਾਂ 'ਚ ਇਕੱਲੀ ਉਤਰੇਗੀ। ਇੱਥੇ ਬਿਆਨ ਵਿੱਚ ਮਾਇਆਵਤੀ ਨੇ ਕਿਹਾ...
Advertisement
ਨਵੀਂ ਦਿੱਲੀ, 19 ਜੁਲਾਈ
ਬਸਪਾ ਮੁਖੀ ਮਾਇਆਵਤੀ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਦੇ ਨਾਲ-ਨਾਲ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤਿਲੰਗਾਨਾ ਵਿਧਾਨ ਸਭਾ ਚੋਣਾਂ 'ਚ ਇਕੱਲੀ ਉਤਰੇਗੀ। ਇੱਥੇ ਬਿਆਨ ਵਿੱਚ ਮਾਇਆਵਤੀ ਨੇ ਕਿਹਾ ਕਿ ਬਸਪਾ ਪੰਜਾਬ ਅਤੇ ਹਰਿਆਣਾ ਵਿੱਚ ਖੇਤਰੀ ਪਾਰਟੀਆਂ ਨਾਲ ਗੱਠਜੋੜ ਕਰਨ ਲਈ ਤਿਆਰ ਹੈ ਬਸ਼ਰਤੇ ਉਨ੍ਹਾਂ ਕੋਲ ਸੱਤਾਧਾਰੀ ਐਨਡੀਏ ਗਠਜੋੜ ਜਾਂ ਨਵੇਂ ਬਣੇ ਵਿਰੋਧੀ ਗਠਜੋੜ 'ਇੰਡੀਆ' ਨਾਲ ਕੋਈ ਸਬੰਧ ਨਾ ਹੋਵੇ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਨੇ ਐੱਨਡੀਏ ਦੇ ਨਾਲ-ਨਾਲ ਨਵੇਂ ਬਣੇ ਵਿਰੋਧੀ ਗੱਠਜੋੜ ਦੀ ਵੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਇਨ੍ਹਾਂ ਵਿੱਚੋਂ ਕੋਈ ਵੀ ਦਲਿਤਾਂ ਅਤੇ ਦੱਬੇ-ਕੁਚਲੇ ਵਰਗਾਂ ਦੇ ਪੱਖ ਵਿੱਚ ਨਹੀਂ ਹੈ।
Advertisement
Advertisement