ਨਵੀਂ ਦਿੱਲੀ, 19 ਫਰਵਰੀ
ਅਫ਼ਗ਼ਾਨਿਸਤਾਨ ਦੇ ਸਿੱਖਾਂ ਅਤੇ ਹਿੰਦੂਆਂ ਦੇ ਵਫਦ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਭਾਰਤ ਵਿੱਚ ਵੱਡੀ ਗਿਣਤੀ ਵਿੱਚ ਅਫ਼ਗ਼ਾਨ ਸਿੱਖ ਅਤੇ ਹਿੰਦੂ ਰਹਿੰਦੇ ਹਨ। ਭਾਰਤ ਸਰਕਾਰ ਨੇ ਹਾਲ ਹੀ ਵਿੱਚ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਸਿੱਖਾਂ ਤੇ ਹਿੰਦੂਆਂ ਨੂੰ ਉਥੋਂ ਕੱਢਿਆ ਹੈ।