ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਦੀ ਦੋ ਦਿਨਾਂ ਕੌਮੀ ਕੌਂਸਲ ਬੈਠਕ: ਲੋਕ ਸਭਾ ਚੋਣਾਂ ’ਚ 370 ਸੀਟਾਂ ਜਿੱਤ ਕੇ ਸ਼ਿਆਮ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਦੇਣ ਵਰਕਰ: ਮੋਦੀ

ਨਵੀਂ ਦਿੱਲੀ, 17 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਵਰਕਰਾਂ ਨੂੰ ਕਿਹਾ ਕਿ ਉਹ ਆਗਾਮੀ ਲੋਕ ਸਭਾ ਚੋਣਾਂ 'ਚ 370 ਸੀਟਾਂ ਜਿੱਤਣ ਲਈ ਸਖ਼ਤ ਮਿਹਨਤ ਕਰਨ ਅਤੇ ਇਸ ਟੀਚੇ ਨੂੰ ਹਾਸਲ ਕਰਕੇ ਪਾਰਟੀ ਦੇ ਵਿਚਾਰਕ ਸਿਆਮਾ ਪ੍ਰਸਾਦ ਮੁਖਰਜੀ...
Advertisement

ਨਵੀਂ ਦਿੱਲੀ, 17 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਵਰਕਰਾਂ ਨੂੰ ਕਿਹਾ ਕਿ ਉਹ ਆਗਾਮੀ ਲੋਕ ਸਭਾ ਚੋਣਾਂ 'ਚ 370 ਸੀਟਾਂ ਜਿੱਤਣ ਲਈ ਸਖ਼ਤ ਮਿਹਨਤ ਕਰਨ ਅਤੇ ਇਸ ਟੀਚੇ ਨੂੰ ਹਾਸਲ ਕਰਕੇ ਪਾਰਟੀ ਦੇ ਵਿਚਾਰਕ ਸਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਦੇਣ। ਪ੍ਰਧਾਨ ਮੰਤਰੀ ਨੇ ਇੱਥੇ ਭਾਰਤ ਮੰਡਪਮ ਵਿਖੇ ਰਾਸ਼ਟਰੀ ਪਰਿਸ਼ਦ ਦੀ ਬੈਠਕ ਤੋਂ ਪਹਿਲਾਂ ਭਾਜਪਾ ਦੇ ਰਾਸ਼ਟਰੀ ਅਧਿਕਾਰੀਆਂ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਇਹ ਗੱਲ ਕਹੀ। ਇਸ ਤੋਂ ਬਾਅਦ ਭਾਜਪਾ ਦੀ ਦੋ ਰੋਜ਼ਾ ਕੌਮੀ ਕੌਂਸਲ ਮੀਟਿੰਗ ਅੱਜ ਰਾਜਧਾਨੀ ਦਿੱਲੀ ਦੇ ਪ੍ਰਗਤੀ ਮੈਦਾਨ ਸਥਿਤ ਭਾਰਤ ਮੰਡਪਮ ਵਿੱਚ ਸ਼ੁਰੂ ਹੋ ਗਈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੈਠਕ 'ਚ ਹਿੱਸਾ ਲੈਣ ਲਈ ਭਾਰਤ ਮੰਡਪਮ ਪਹੁੰਚੇ, ਜਿੱਥੇ ਪਾਰਟੀ ਪ੍ਰਧਾਨ ਜੇਪੀ ਨੱਢਾ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਦੇ ਸਮਾਗਮ ਵਾਲੀ ਥਾਂ 'ਤੇ ਪਹੁੰਚਦੇ ਹੀ ਭਾਜਪਾ ਵਰਕਰਾਂ ਨੇ 'ਮੋਦੀ-ਮੋਦੀ' ਦੇ ਨਾਅਰੇ ਲਾਏ। ਪ੍ਰਧਾਨ ਮੰਤਰੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਚੋਣ ਮੁਹਿੰਮ ਦੀ ਵਿਆਪਕ ਰੂਪਰੇਖਾ ਪੇਸ਼ ਕਰਨਗੇ। ਕੌਮੀ ਪਰਿਸ਼ਦ ਦੀ ਇਸ ਬੈਠਕ 'ਚ ਕੇਂਦਰੀ ਮੰਤਰੀ, ਪਾਰਟੀ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ, ਰਾਜ ਮੰਤਰੀਆਂ, ਰਾਸ਼ਟਰੀ ਅਤੇ ਸੂਬਾਈ ਪਾਰਟੀ ਅਹੁਦੇਦਾਰਾਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਮੇਤ ਕਰੀਬ 11,500 ਪ੍ਰਤੀਨਿਧੀ ਹਿੱਸਾ ਲੈ ਰਹੇ ਹਨ। ਪ੍ਰਧਾਨ ਮੰਤਰੀ ਨੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਲਈ 370 ਸੀਟਾਂ ਅਤੇ ਉਨ੍ਹਾਂ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ ਲਈ 400 ਤੋਂ ਵੱਧ ਸੀਟਾਂ ਜਿੱਤਣ ਦਾ ਟੀਚਾ ਰੱਖਿਆ ਹੈ।

Advertisement

ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਉਹ ਪਾਰਟੀ ਵਰਕਰਾਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਆਪਣੀ ਪੂਰੀ ਤਾਕਤ ਲਗਾਉਣ ਲਈ ਪ੍ਰੇਰਿਤ ਕਰ ਸਕਦੇ ਹਨ ਅਤੇ ਇਸ ਦੀ ਰੂਪ-ਰੇਖਾ ਵੀ ਪੇਸ਼ ਕਰ ਸਕਦੇ ਹਨ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਮੀਟਿੰਗ ਦੇ ਉਦਘਾਟਨੀ ਸੈਸ਼ਨ ਅਤੇ ਅਗਲੇ ਦਿਨ ਸੰਬੋਧਨ ਕਰਨਗੇ ਅਗਲੇ ਦਿਨ ਸਮਾਪਤੀ ’ਤੇ ਸ੍ਰੀ ਮੋਦੀ ਸੰਬੋਧਨ ਕਰਨਗੇ।

Advertisement
Show comments