ਨਵੀਂ ਦਿੱਲੀ, 9 ਜੁਲਾਈ
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਨ੍ਹਾਂ ਦੇ ਡਿਪਟੀ ਦੇਵੇਂਦਰ ਫੜਨਵੀਸ ਅੱਜ ਇਥੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਵੀ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ। ਮਹਾਰਾਸ਼ਟਰ ਦੇ ਦੋਵਾਂ ਨੇਤਾਵਾਂ ਨੇ ਸ਼ੁੱਕਰਵਾਰ ਰਾਤ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।