ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਵੀਂ ਦਿੱਲੀ: ਭਾਰਤ ਨੇ ਆਪਣੇ ਸਫ਼ੀਰਾਂ ਨੂੰ ਖ਼ਾਲਿਸਤਾਨੀ ਸਮਰਥਕਾਂ ਦੀ ਧਮਕੀ ਮਗਰੋਂ ਕੈਨੇਡਾ ਦਾ ਹਾਈ ਕਮਿਸ਼ਨਰ ਤਲਬ ਕੀਤਾ

ਨਵੀਂ ਦਿੱਲੀ, 4 ਜੁਲਾਈ ਭਾਰਤ ਨੇ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਵਾਲੇ ਪੋਸਟਰਾਂ ਸਮੇਤ ਪ੍ਰਚਾਰ ਸਮੱਗਰੀ ਕਾਰਨ ਨਵੀਂ ਦਿੱਲੀ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ ਅਤੇ ਜਸਟਿਨ ਟਰੂਡੋ ਸਰਕਾਰ ਨੂੰ ਨੋਟਿਸ ਭੇਜਿਆ ਹੈ। ਸੂਤਰਾਂ ਮੁਤਾਬਕ ਭਾਰਤ...
ਫਾੲੀਲ ਫੋਟੋ
Advertisement

ਨਵੀਂ ਦਿੱਲੀ, 4 ਜੁਲਾਈ

ਭਾਰਤ ਨੇ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਵਾਲੇ ਪੋਸਟਰਾਂ ਸਮੇਤ ਪ੍ਰਚਾਰ ਸਮੱਗਰੀ ਕਾਰਨ ਨਵੀਂ ਦਿੱਲੀ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ ਅਤੇ ਜਸਟਿਨ ਟਰੂਡੋ ਸਰਕਾਰ ਨੂੰ ਨੋਟਿਸ ਭੇਜਿਆ ਹੈ। ਸੂਤਰਾਂ ਮੁਤਾਬਕ ਭਾਰਤ ਨੇ ਸੋਮਵਾਰ ਨੂੰ 8 ਜੁਲਾਈ ਨੂੰ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ਦੀ ਜਾਣਕਾਰੀ ਦੇ ਨਾਲ ਕੈਨੇਡਾ 'ਚ ਸੋਸ਼ਲ ਮੀਡੀਆ ’ਤੇ ਪ੍ਰਸਾਰਿਮ ਹੋ ਰਹੇ ਖਾਲਿਸਤਾਨੀ ਪੱਖੀ ਪੋਸਟਰਾਂ 'ਚ ਆਪਣੇ ਡਿਪਲੋਮੈਟਾਂ ਨੂੰ ਦਿੱਤੀਆਂ ਧਮਕੀਆਂ 'ਤੇ ਚਿੰਤਾ ਜ਼ਾਹਰ ਕੀਤੀ ਹੈ। ਕੱਟੜਪੰਥੀਆਂ ਵੱਲੋਂ ਕਥਿਤ ਤੌਰ 'ਤੇ ਪੋਸਟਰਾਂ ਵਿੱਚ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਭਾਰਤ ਦੇ ਕੌਂਸਲੇਟ ਜਨਰਲ, ਟੋਰਾਂਟੋ ਅਪੂਰਵਾ ਸ੍ਰੀਵਾਸਤਵ ਦਾ ਨਾਮ ਲਿਖਿਆ ਗਿਆ ਹੈ ਅਤੇ ਉਨ੍ਹਾਂ 'ਤੇ ਜੂਨ ਵਿੱਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭੂਮਿਕਾ ਨਿਭਾਉਣ ਦਾ ਦੋਸ਼ ਲਗਾਇਆ ਗਿਆ ਹੈ। ਇਹ ਰੈਲੀ 18 ਜੂਨ ਨੂੰ ਕੈਨੇਡਾ ਦੇ ਸਰੀ 'ਚ ਗੋਲੀਬਾਰੀ 'ਚ ਮਾਰੇ ਗਏ ਹਰਜੀਤ ਸਿੰਘ ਨਿੱਝਰ ਉਰਫ਼ ਹਰਦੀਪ ਸਿੰਘ ਨਿੱਝਰ ਦੇ ਨਾਂਅ 'ਤੇ ਕੀਤੀ ਜਾ ਰਹੀ ਹੈ। ਇਸ ਦੌਰਾਨ ਕੈਨੇਡਾ ਨੇ ਭਾਰਤ ਨੂੰ ਉਸ ਦੇ ਸਫੀਰਾਂ ਦੀ ਸੁਰੱਖਿਆ ਲਈ ਭਰੋਸਾ ਦਿੱਤਾ ਹੈ।

Advertisement

Advertisement
Tags :
ਆਪਣੇਸਫ਼ੀਰਾਂਸਮਰਥਕਾਂਹਾੲੀਕਮਿਸ਼ਨਰਕੀਤਾਕੈਨੇਡਾਖਾਲਿਸਤਾਨੀਦਿੱਲੀਧਮਕੀਨਵੀਂਭਾਰਤ:ਮਗਰੋਂ
Show comments