ਨਵੀਂ ਦਿੱਲੀ: ਕੇਜਰੀਵਾਲ ਤੇ ਭਗਵੰਤ ਮਾਨ ਨੇ ਹਨੂੰਮਾਨ ਮੰਦਰ ’ਚ ਪੂਜਾ ਕੀਤੀ
ਨਵੀਂ ਦਿੱਲੀ, 11 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵਿਚ ਪੂਜਾ ਕੀਤੀ। ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਇਕ...
Advertisement
ਨਵੀਂ ਦਿੱਲੀ, 11 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵਿਚ ਪੂਜਾ ਕੀਤੀ। ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਮੱਥਾ ਟੇਕਣ ਲਈ ਮੰਦਰ ਪਹੁੰਚੇ। ਕੇਜਰੀਵਾਲ ਦੇ ਨਾਲ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਕਈ ਨੇਤਾ ਵੀ ਮੌਜੂਦ ਸਨ।
Advertisement
Advertisement