ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

New Delhi: ਐੱਲਜੀ ਵੱਲੋਂ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਹੁਕਮ

ਐੱਲਜੀ ਨੇ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖਿਆ; ਫੀਲਡ ਅਫਸਰਾਂ ਨੂੰ ਕਾਰਵਾਈ ਕਰਨ ਲਈ ਕਿਹਾ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ
Advertisement
Delhi L-G orders probe into AAP’s ‘Mahila Samman’ scheme over 'illegal data collection’

ਨਵੀਂ ਦਿੱਲੀ, 28 ਦਸੰਬਰ

Advertisement

ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ‘ਆਪ’ ਦੀ ‘ਮਹਿਲਾ ਸਨਮਾਨ ਯੋਜਨਾ’ ਦੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਉਪ ਰਾਜਪਾਲ ਨੇ ਪੁਲੀਸ ਕਮਿਸ਼ਨ ਨੂੰ ਪੱਤਰ ਲਿਖਿਆ ਹੈ ਕਿ ਉਹ ਫੀਲਡ ਅਫਸਰਾਂ ਨੂੰ ਨਿਰਦੇਸ਼ ਦੇਣ ਕਿ ਲੋਕਾਂ ਦੇ ਨਿੱਜੀ ਵੇਰਵੇ ਹਾਸਲ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਤੋਂ ਪਹਿਲਾਂ ਕਾਂਗਰਸ ਨੇ ਦੋਸ਼ ਲਾਏ ਸਨ ਕਿ ਗੈਰ-ਸਰਕਾਰੀ ਲੋਕ ਆਮ ਆਦਮੀ ਪਾਰਟੀ (ਆਪ) ਦੀ ਪ੍ਰਸਤਾਵਿਤ ਭਲਾਈ ਯੋਜਨਾ ‘ਮਹਿਲਾ ਸਨਮਾਨ ਯੋਜਨਾ’ ਲਈ ਰਜਿਸਟ੍ਰੇਸ਼ਨ ਦੇ ਨਾਮ ’ਤੇ ਦਿੱਲੀ ਵਾਸੀਆਂ ਦੇ ਨਿੱਜੀ ਵੇਰਵੇ ਹਾਸਲ ਕਰ ਰਹੇ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪੁਲੀਸ ਕਮਿਸ਼ਨਰ ਫੀਲਡ ਅਫਸਰਾਂ ਨੂੰ ਉਸ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦੇਣ ਜੋ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ 2,100 ਰੁਪਏ ਦੇਣ ਦੇ ਚੋਣ ਵਾਅਦੇ ਲਈ ਰਜਿਸਟ੍ਰੇਸ਼ਨ ਦੇ ਨਾਂ ’ਤੇ ਉਨ੍ਹਾਂ ਦਾ ਨਿੱਜੀ ਡਾਟਾ ਇਕੱਠਾ ਕਰਕੇ ਨਾਗਰਿਕਾਂ ਦੀ ਨਿੱਜਤਾ ਦੀ ਉਲੰਘਣਾ ਕਰ ਰਹੇ ਹਨ। ਉਪ ਰਾਜਪਾਲ ਨੇ ਕਿਹਾ ਹੈ ਕਿ ਮੁੱਖ ਸਕੱਤਰ ਗੈਰ-ਸਰਕਾਰੀ ਲੋਕਾਂ ਵਲੋਂ ਨਿੱਜੀ ਵੇਰਵਿਆਂ ਅਤੇ ਫਾਰਮ ਇਕੱਠੇ ਕਰਨ ਦੇ ਮਾਮਲੇ ਵਿੱਚ ਡਿਵੀਜ਼ਨਲ ਕਮਿਸ਼ਨਰ ਰਾਹੀਂ ਜਾਂਚ ਕਰਵਾਉਣ। ਇਹ ਵੀ ਸ਼ਿਕਾਇਤਾਂ ਮਿਲੀਆਂ ਹਨ ਕਿ ਸਰਕਾਰੀ ਸਕੀਮਾਂ ਦੇ ਫਰਜ਼ੀ ਰਜਿਸਟਰੇਸ਼ਨ ਲਈ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਦਿੱਲੀ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਜਨਤਕ ਨੋਟਿਸ ਜਾਰੀ ਕੀਤੇ ਗਏ ਹਨ। ਦੂਜੇ ਪਾਸੇ ਕਾਂਗਰਸ ਦੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਸੰਦੀਪ ਦੀਕਸ਼ਿਤ ਨੇ ਇਸ ਮਾਮਲੇ ਦੀਆਂ ਸ਼ਿਕਾਇਤਾਂ ਕਰਦਿਆਂ ਜਾਂਚ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਕਿ ਦਿੱਲੀ ਕੈਬਨਿਟ ਨੇ ਮਹਿਲਾ ਸਨਮਾਨ ਯੋਜਨਾ ਦੇ ਤਹਿਤ 1000 ਰੁਪਏ ਦੇਣ ਦੀ ਮਨਜ਼ੂਰੀ ਦਿੱਤੀ ਸੀ ਜਦੋਂਕਿ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਸੀ ਕਿ ਚੋਣਾਂ ਜਿੱਤਣ ਤੋਂ ਬਾਅਦ ਇਹ ਰਕਮ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ। ਚੋਣਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬਜ਼ੁਰਗਾਂ ਲਈ ਸੰਜੀਵਨੀ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਇਨ੍ਹਾਂ ਯੋਜਨਾਵਾਂ ਨੂੰ ਫਰਜ਼ੀ ਦੱਸਿਆ ਸੀ। -ਏਐੱਨਆਈ

ਭਾਜਪਾ ਨੂੰ ‘ਆਪ’ ਦੀ ਚੜ੍ਹਤ ਹਜ਼ਮ ਨਹੀਂ ਹੋ ਰਹੀ: ਕੇਜਰੀਵਾਲ

ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ (ਮਨਧੀਰ ਦਿਓਲ): ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਤਿਸ਼ੀ ਸਰਕਾਰ ਦੀ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ’ਤੇ ਨਿਸ਼ਾਨੇ ਸੇਧੇ ਹਨ। 'ਆਪ' ਨੇ ਕਿਹਾ ਕਿ ਜਾਂਚ ਦਾ ਹੁਕਮ ਐੱਲਜੀ ਦਫ਼ਤਰ ਤੋਂ ਨਹੀਂ ਸਗੋਂ ਅਮਿਤ ਸ਼ਾਹ ਦੇ ਦਫ਼ਤਰ ਤੋਂ ਆਇਆ ਹੈ। ‘ਆਪ’ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਭਾਜਪਾ ਦਿੱਲੀ ’ਚ ਮਹਿਲਾ ਸਨਮਾਨ ਯੋਜਨਾ ਨੂੰ ਰੋਕਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਔਰਤਾਂ ਦਾ ਸਨਮਾਨ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦਿੱਲੀ ਚੋਣਾਂ ਵਿੱਚ ਹਾਰ ਸਵੀਕਾਰ ਕਰ ਲਈ ਹੈ।

ਕੇਜਰੀਵਾਲ ਨੇ ਕਿਹਾ ਕਿ ਔਰਤਾਂ ਅਤੇ ਬਜ਼ੁਰਗ ਸਾਡੀਆਂ ਯੋਜਨਾਵਾਂ ਤੋਂ ਖੁਸ਼ ਹਨ, ਲੋਕ ਵੱਡੀ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਨੇ ਸਾਡੇ ਕੈਂਪਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਪੁਲੀਸ ਭੇਜ ਕੇ ਕੈਂਪ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਅੱਜ ਉਸ ਨੇ ਫਰਜ਼ੀ ਜਾਂਚ ਦੇ ਹੁਕਮ ਦਿੱਤੇ ਹਨ। ਉਹ ਨਹੀਂ ਚਾਹੁੰਦੇ ਕਿ ਔਰਤਾਂ ਨੂੰ ਲਾਭ ਮਿਲੇ।

ਕੇਜਰੀਵਾਲ ਨੇ ਕਿਹਾ ਕਿ ਭਾਜਪਾ ‘ਆਪ’ ਨੂੰ ਕੁਝ ਦੇਣ ਨਹੀਂ ਆ ਰਹੀ ਹੈ। ਜਨਤਾ ਨੂੰ ਜੋ ਵੀ ਮਿਲ ਰਿਹਾ ਹੈ, ਉਹ ਲੈਣ ਆ ਰਹੀ ਹੈ। ਉਹ ਦਿੱਲੀ ਦੇ ਲੋਕਾਂ ਲਈ ਸਾਰੀਆਂ ਸਹੂਲਤਾਂ ਬੰਦ ਕਰ ਦੇਣਗੇ। ਕੇਜਰੀਵਾਲ ਨੇ ਕਿਹਾ, ‘‘ਜੇਕਰ ਤੁਸੀਂ ਉਨ੍ਹਾਂ ਨੂੰ ਵੋਟ ਪਾਓਗੇ ਤਾਂ ਤੁਸੀਂ ਲੋਕਾਂ ਨੂੰ ਕੁਝ ਨਹੀਂ ਮਿਲਣ ਦੇਣਗੇ। ਅਸੀਂ 2100 ਰੁਪਏ ਦੀ ਸਕੀਮ ਨੂੰ ਲਾਗੂ ਕਰਨਾ ਜਾਰੀ ਰੱਖਾਂਗੇ। ਦੇਖਦੇ ਹਾਂ ਕਿ ਭਾਜਪਾ ਵਾਲੇ ਇਸ ਨੂੰ ਕਿਵੇਂ ਰੋਕਦੇ ਹਨ? ਮੈਂ ਦਿੱਲੀ ਦੇ ਸਾਰੇ ਲੋਕਾਂ ਨੂੰ ਇਕੱਠੇ ਹੋਣ ਦੀ ਅਪੀਲ ਕਰਦਾ ਹਾਂ। ਜੇਕਰ ਉਹ ਸਾਨੂੰ ਜੇਲ੍ਹ ਭੇਜਦੇ ਹਨ ਤਾਂ ਅਸੀਂ 10 ਵਾਰ ਜੇਲ੍ਹ ਜਾਵਾਂਗੇ।’’

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਅੱਜ ਦੱਸ ਦਿੱਤਾ ਹੈ ਕਿ ਜੇਕਰ ਉਹ ਗਲਤੀ ਨਾਲ ਵੀ ਜਿੱਤ ਜਾਂਦੀ ਹੈ ਤਾਂ ਉਹ ‘ਮਹਿਲਾ ਸਨਮਾਨ ਯੋਜਨਾ’ ਅਤੇ ‘ਸੰਜੀਵਨੀ ਯੋਜਨਾ’ ਨੂੰ ਲਾਗੂ ਨਹੀਂ ਹੋਣ ਦੇਵੇਗੀ।

Advertisement