ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਐਲਾਨੀ ਗਈ ਨਵੀਂ ਸਿੱਖਿਆ ਨੀਤੀ ‘ਨੌਕਰੀਆਂ ਲੱਭਣ ਵਾਲਿਆਂ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲਿਆਂ ਉਤੇ ਕੇਂਦਰਿਤ ਹੈ।’ ਉਨ੍ਹਾਂ ਕਿਹਾ ਕਿ ਮੰਤਵ ਤੇ ਵਿਸ਼ਾ-ਵਸਤੂ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ‘ਸਮਾਰਟ ਇੰਡੀਆ ਹੈਕਾਥਨ’ ਦੇ ਫਾਈਨਲ ਮੌਕੇ ਮੋਦੀ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਵਿਚ ਅੰਤਰ-ਵਿਸ਼ਾ ਅਧਿਐਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਨਾਲ ਜੋ ਵਿਦਿਆਰਥੀ ਸਿੱਖਣਾ ਚਾਹੁੰਦਾ ਹੈ, ਉਸ ਤੇ ਹੀ ਜ਼ੋਰ ਲਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਗਰੀਬ ਤਬਕੇ ਦੀ ਜ਼ਿੰਦਗੀ ਸੌਖੀ ਕਰਨ ਤੇ ਉਨ੍ਹਾਂ ਨੂੰ ਬਿਹਤਰ ਜ਼ਿੰਦਗੀ ਦੇਣ ਵਿਚ ਦੇਸ਼ ਦੇ ਨੌਜਵਾਨਾਂ ਦਾ ਬਹੁਤ ਵੱਡਾ ਰੋਲ ਹੈ। -ਪੀਟੀਆਈ