ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਲੈਣਗੇ ਹਲਫ਼

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 30 ਜੁਲਾਈ ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਚੰਡੀਗੜ੍ਹ ਪਹੁੰਚੇ ਜਿਨ੍ਹਾਂ ਦਾ ਪੰਜਾਬ ਰਾਜ ਭਵਨ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ‘ਗਾਰਡ ਆਫ਼ ਆਨਰ’...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 30 ਜੁਲਾਈ

Advertisement

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਚੰਡੀਗੜ੍ਹ ਪਹੁੰਚੇ ਜਿਨ੍ਹਾਂ ਦਾ ਪੰਜਾਬ ਰਾਜ ਭਵਨ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਸ੍ਰੀ ਕਟਾਰੀਆ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਭਲਕੇ 31 ਜੁਲਾਈ ਨੂੰ ਹਲਫ਼ ਲੈਣਗੇ ਜਿਸ ਲਈ ਰਾਜ ਭਵਨ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਪੰਜਾਬ ਦੇ ਸਾਬਕਾ ਰਾਜਪਾਲ ਵੀਪੀ ਸਿੰਘ ਬਦਨੌਰ ਸਣੇ ਵੱਡੀ ਗਿਣਤੀ ਵਿੱਚ ਰਾਜਸੀ ਤੇ ਸਮਾਜਿਕ ਆਗੂ ਮੌਜੂਦ ਰਹਿਣਗੇ।

Advertisement
Tags :
Gulab Chand KatariaNew GovernorPunjab Raj BhavanPunjabi khabarPunjabi News