ਨਵੀਂ ਦਿੱਲੀ, 21 ਦਸੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਮੰਗ ਕੀਤੀ ਕਿ ਯੂਕੇ ਵਿੱਚ ਕਰੋਨਾ ਵਾਇਰਸ ਦੇ ਪਰਿਵਰਤਨਸ਼ੀਲ ਰੂਪ ਨੂੰ ਦੇਖਦਿਆਂ ਕੇਂਦਰ ਸਰਕਾਰ ਯੂਕੇ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਤੁਰਤ ਰੋਕ ਲਗਾਏ। ਯੂਕੇ ਵਿੱਚ ਕਰੋਨਾਵਾਇਰਸ ਦੇ ਸਾਹਮਣੇ ਆਏ ਨਵੇਂ ਰੂਪ ਨੂੰ ਦੇਖਦਿਆਂ ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਜੁਆਇੰਟ ਮੌਨਿਟਰਿੰਗ ਗਰੁੱਪ ਦੀ ਹੰਗਾਮੀ ਮੀਟਿੰਗ ਸੱਦੀ ਹੈ, ਕਿਉਂਕਿ ਉਥੇ ਕਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਕੇਜਰੀਵਾਲ ਨੇ ਟਵੀਟ ਕੀਤਾ, ‘‘ ਯੂਕੇ ਵਿੱਚ ਕਰੋਨਾਵਾਇਰਸ ਦਾ ਨਵਾਂ ਰੂਪ ਸਾਹਮਣੇ ਆਇਆ ਹੈ, ਜੋ ਤੇਜ਼ੀ ਨਾਲ ਫੈਲ ਰਿਹਾ ਹੈ। ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਯੂਕੇ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਤੁਰਤ ਪਾਬੰਦੀ ਲਗਾਏ। ’’ ਕਈ ਯੂਰਪੀ ਮੁਲਕ ਪਹਿਲਾਂ ਹੀ ਯੂਕੇ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਪਾਬੰਦੀ ਲਗਾ ਚੁੱਕੇ ਹਨ ਕਿਉਂਕਿ ਬ੍ਰਿਟਿਸ਼ ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਕਰੋਨਾਵਾਇਰਸ ਦਾ ਨਵਾਂ ਰੂਪ ਬਹੁਤ ਹੀ ਖ਼ਤਰਨਾਕ ਹੈ ਜਿਸ ਨੂੰ ਦੇਖਦਿਆਂ ਐਤਵਾਰ ਤੋਂ ਮੁਲਕ ਵਿੱਚ ਮੁੜ ਲੌਕਡਾਉਣ ਲਾਗੂ ਕਰ ਦਿੱਤਾ ਗਿਆ ਹੈ। -ਏਜੰਸੀ