ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਿਊਯਾਰਕ: ਭਾਰਤੀ ਕੌਂਸਲਖਾਨੇ ਵੱਲੋਂ ਸਾਹਿਬਜ਼ਾਦਿਆਂ ਦੇ ਸਨਮਾਨ ’ਚ ਪ੍ਰਦਰਸ਼ਨੀ, ਕਾਰਜਕਾਰੀ ਕੌਂਸਲ ਜਨਰਲ ਨੇ ਗੁਰਦੁਆਰੇ ’ਚ ਮੱਥਾ ਟੇਕਿਆ ਤੇ ਲੰਗਰ ਛਕਿਆ

ਨਿਊਯਾਰਕ, 27 ਦਸੰਬਰ ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਵੀਰ ਬਾਲ ਦਿਵਸ ਦੇ ਮੌਕੇ 'ਤੇ ਦਸਵੇਂ ਸਿੱਖ ਗੁਰੂ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਦੀ ਯਾਦ ਵਿੱਚ ਪ੍ਰਦਰਸ਼ਨੀ...
Advertisement

ਨਿਊਯਾਰਕ, 27 ਦਸੰਬਰ

ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਵੀਰ ਬਾਲ ਦਿਵਸ ਦੇ ਮੌਕੇ 'ਤੇ ਦਸਵੇਂ ਸਿੱਖ ਗੁਰੂ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਦੀ ਯਾਦ ਵਿੱਚ ਪ੍ਰਦਰਸ਼ਨੀ ਲਗਾਈ ਗਈ। ਕੌਂਸਲੇਟ ਨੇ ਇਸ ਬਾਰੇ ਪੋਸਟ ਵਿੱਚ ਕਿਹਾ, ‘ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਨਮਨ।’ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭਾਰਤੀ-ਅਮਰੀਕੀ ਭਾਈਚਾਰੇ ਦੇ ਮੈਂਬਰਾਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ। ਕੌਂਸਲੇਟ ਨੇ ਦੱਸਿਆ ਕਿ ਸਥਾਨਕ ਗੁਰਦੁਆਰੇ ਦੇ ਗ੍ਰੰਥੀ ਦੀ ਬੇਨਤੀ ’ਤੇ 28 ਦਸੰਬਰ ਤੱਕ ਕੌਂਸਲੇਟ ਕੰਪਲੈਕਸ ਵਿੱਚ ਪ੍ਰਦਰਸ਼ਨੀ ਲਗਾਈ ਜਾਵੇਗੀ।

Advertisement

ਇਹ ਪ੍ਰਦਰਸ਼ਨੀ ਨਿਊਯਾਰਕ, ਨਿਊਜਰਸੀ ਅਤੇ ਕਨੈਕਟੀਕਟ ਦੇ ਗੁਰਦੁਆਰਿਆਂ ਵਿੱਚ ਵੀ ਲੱਗੇਗੀ। ਇਸ ਤੋਂ ਪਹਿਲਾਂ ਨਿਊਯਾਰਕ ਵਿੱਚ ਭਾਰਤ ਦੇ ਕਾਰਜਕਾਰੀ ਕੌਂਸਲ ਜਨਰਲ ਡਾ. ਵਰੁਣ ਜੇਫ ਨੇ ਕਵੀਂਸ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਨਤਮਸਤਕ ਹੋ ਕੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਸੰਗਤਾਂ ਨਾਲ ਕੀਰਤਨ ਸਰਵਣ ਕੀਤਾ। ਉਨ੍ਹਾਂ ਲੰਗਰ ਵੀ ਛਕਿਆ।

Advertisement
Show comments