ਸੱਟੇ ਵਾਲੀਆਂ ਸਾਈਟਾਂ ਦੀ ਇਸ਼ਤਿਹਾਰਬਾਜ਼ੀ ਤੋਂ ਗੁਰੇਜ਼ ਕਰਨ ਨਿਊਜ਼ ਚੈਨਲ: ਕੇਂਦਰ : The Tribune India

ਸੱਟੇ ਵਾਲੀਆਂ ਸਾਈਟਾਂ ਦੀ ਇਸ਼ਤਿਹਾਰਬਾਜ਼ੀ ਤੋਂ ਗੁਰੇਜ਼ ਕਰਨ ਨਿਊਜ਼ ਚੈਨਲ: ਕੇਂਦਰ

ਸੱਟੇ ਵਾਲੀਆਂ ਸਾਈਟਾਂ ਦੀ ਇਸ਼ਤਿਹਾਰਬਾਜ਼ੀ ਤੋਂ ਗੁਰੇਜ਼ ਕਰਨ ਨਿਊਜ਼ ਚੈਨਲ: ਕੇਂਦਰ

ਨਵੀਂ ਦਿੱਲੀ, 3 ਅਕਤੂਬਰ

ਕੇਂਦਰ ਸਰਕਾਰ ਨੇ ਨਿਊਜ਼ ਵੈੱਬਸਾਈਟਾਂ, ਓਟੀਟੀ ਪਲੈਟਫਾਰਮਾਂ ਅਤੇ ਨਿੱਜੀ ਸੈਟੇਲਾਈਟ ਚੈਨਲਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ ਅਤੇ ਉਨ੍ਹਾਂ ਨੂੰ ਸੱਟੇ ਲਾਉਣ ਵਾਲੀਆਂ ਸਾਈਟਾਂ ਦੀ ਇਸ਼ਤਿਹਾਰਬਾਜ਼ੀ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਸੂਚਨਾ ਤੇ ਪ੍ਰਸਾਰਨ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਮੁਤਾਬਕ, ‘‘ਨਿੱਜੀ ਸੈਟੇਲਾਈਟ ਟੈਲੀਵਿਜ਼ਨ ਚੈਨਲਾਂ ਨੂੰ ਮਜ਼ਬੂਤ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬਾਹਰਲੇ ਆਨਲਾਈਨ ਸੱਟੇ ਲਾਉਣ ਵਾਲੇ ਪਲੈਟਫਾਰਮਾਂ ਅਤੇ/ਜਾਂ ਉਨ੍ਹਾਂ ਦੀਆਂ ਸਹਾਇਕ ਨਿਊਜ਼ ਵੈੱਬਸਾਈਟਾਂ ਜਾਂ ਇਨ੍ਹਾਂ ਪਲੈਟਫਾਰਮਾਂ ’ਤੇ ਆਪਮੁਹਾਰੇ ਚੱਲਣ ਵਾਲੀ ਅਜਿਹੀ ਕਿਸੇ ਤਰ੍ਹਾਂ ਦੀ ਵਸਤੂ/ਸੇਵਾ ਸਬੰਧੀ ਇਸ਼ਤਿਹਾਰਬਾਜ਼ੀ ਤੋਂ ਗੁਰੇਜ਼ ਕਰਨ।’’ ਇਸ ਦੇ ਨਾਲ ਹੀ ਨਿੱਜੀ ਸੈਟੇਲਾਈਟ ਟੈਲੀਵਿਜ਼ਨ ਚੈਨਲਾਂ ਨੂੰ ਐਡਵਾਈਜ਼ਰੀ ਦੀ ਉਲੰਘਣਾ ਕਰਨ ’ਤੇ ਮੌਜੂਦਾ ਕਾਨੂੰਨਾਂ ਤਹਿਤ ਸਜ਼ਾ ਦੀ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਮੰਤਰਾਲੇ ਵੱਲੋਂ ਡਿਜੀਟਲ ਮੀਡੀਆ ਅਤੇ ਓਟੀਟੀ ਪਲੈਟਫਾਰਮਾਂ ’ਤੇ ਖ਼ਬਰਾਂ ਤੇ ਸਮੱਗਰੀ ਚਲਾਉਣ ਵਾਲੇ ਪ੍ਰਕਾਸ਼ਕਾਂ ਨੂੰ ਵੀ ਇਸੇ ਤਰ੍ਹਾਂ ਦੀ ਵੱਖਰੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉਨ੍ਹਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਅਜਿਹੇ ਇਸ਼ਤਿਹਾਰਾਂ ਰਾਹੀਂ ਭਾਰਤੀ ਦਰਸ਼ਕਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ। -ਪੀਟੀਆਈ

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All