ਨਵੀਂ ਦਿੱਲੀ: ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਅੱਜ ਕਿਹਾ ਕਿ ਗੈਂਗਸਟਰ ਛੋਟਾ ਰਾਜਨ ਦੀ ਮੌਤ ਦੀ ਖ਼ਬਰ ‘ਗਲਤ’ ਹੈ। ਰਾਜਨ 22 ਅਪਰੈਲ ਨੂੰ ਤਿਹਾੜ ਜੇਲ੍ਹ ਵਿਚ ਕੋਵਿਡ-19 ਪਾਜ਼ੇਟਿਵ ਪਾਇਆ ਗਿਆ ਸੀ। 24 ਅਪਰੈਲ ਨੂੰ ਉਸ ਨੂੰ ਏਮਸ ਦਾਖ਼ਲ ਕਰਵਾਇਆ ਗਿਆ ਸੀ। ਡੀਜੀ (ਜੇਲ੍ਹਾਂ) ਸੰਦੀਪ ਗੋਇਲ ਨੇ ਖ਼ਬਰ ਨੂੰ ਗਲਤ ਦੱਸਿਆ। ਰਾਜਨ (61) 2015 ਵਿਚ ਇੰਡੋਨੇਸ਼ੀਆ ਤੋਂ ਡਿਪੋਰਟ ਹੋਣ ਮਗਰੋਂ ਉੱਚ ਸੁਰੱਖਿਆ ਵਾਲੀ ਤਿਹਾੜ ਜੇਲ੍ਹ ਵਿਚ ਬੰਦ ਹੈ। -ਪੀਟੀਆਈ