ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਪੁਲੀਸ ਨੇ ਕੋਵਿਡ ਕਾਰਨ ਅਨਾਥ ਹੋਏ ਬੱਚਿਆਂ ਨੂੰ ਗ਼ੈਰਕਾਨੂੰਨੀ ਢੰਗ ਨਾਲ ਪਾਲਣ ਅਤੇ ਉਨ੍ਹਾਂ ਦੀ ਵਿਕਰੀ ਦੇ ਮਾਮਲੇ ’ਚ ਇਕ ਐੱਨਜੀਓ ਨੂੰ ਸੀਲ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਨਜੀਓ ਖ਼ਿਲਾਫ਼ ਬੱਚਿਆਂ ਦੀ ਵਿਕਰੀ ਦੇ ਸਬੰਧ ’ਚ ਐੱਫਆਈਆਰ ਦਰਜ ਕਰਨ ਦੇ ਇਕ ਦਿਨ ਬਾਅਦ ਪੁਲੀਸ ਨੇ ਪੰਪੋਰ ਕਸਬੇ ’ਚ ਉਸ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ। ਸੂਤਰਾਂ ਨੇ ਕਿਹਾ ਕਿ ਸਮਾਜ ਭਲਾਈ ਵਿਭਾਗ ਦੀ ਸਕੱਤਰ ਸ਼ੀਤਲ ਨੰਦਾ ਨੇ ਬੱਚਿਆਂ ਨੂੰ ਗ਼ੈਰਕਾਨੂੰਨੀ ਢੰਗ ਨਾਲ ਪਾਲਣ ਅਤੇ ਉਨ੍ਹਾਂ ਦੀ ਵਿਕਰੀ ਦੀ ਸ਼ਿਕਾਇਤ ਕਸ਼ਮੀਰ ਦੇ ਆਈਜੀ ਕੋਲ ਕੀਤੀ ਸੀ। -ਆਈਏਐਨਐਸ