ਵਿਦੇਸ਼ੀ ਫੰਡਿੰਗ ਵਾਲੀਆਂ ਐੱਨਜੀਓਜ਼ ਖ਼ਬਰ ਸਮੱਗਰੀ ਪ੍ਰਕਾਸ਼ਿਤ ਨਹੀਂ ਕਰ ਸਕਣਗੀਆਂ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕਿਹਾ ਹੈ ਕਿ ਪ੍ਰਕਾਸ਼ਨ ਸਬੰਧੀ ਗਤੀਵਿਧੀਆਂ ਵਿੱਚ ਲੱਗੇ ਅਤੇ ਵਿਦੇਸ਼ੀ ਫੰਡਿੰਗ ਪ੍ਰਾਪਤ ਕਰਨ ਵਾਲੇ ਗੈਰ ਸਰਕਾਰੀ ਸੰਗਠਨ (ਐੱਨਜੀਓਜ਼) ਕੋਈ ਅਖ਼ਬਾਰ ਪ੍ਰਕਾਸ਼ਿਤ ਨਹੀਂ ਕਰ ਸਕਣਗੇ ਅਤੇ ਉਨ੍ਹਾਂ ਨੂੰ ਭਾਰਤ ਦੇ ਅਖ਼ਬਾਰਾਂ ਦੇ ਰਜਿਸਟਰਾਰ ਤੋਂ ਇਹ ਪ੍ਰਮਾਣ...
Advertisement
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕਿਹਾ ਹੈ ਕਿ ਪ੍ਰਕਾਸ਼ਨ ਸਬੰਧੀ ਗਤੀਵਿਧੀਆਂ ਵਿੱਚ ਲੱਗੇ ਅਤੇ ਵਿਦੇਸ਼ੀ ਫੰਡਿੰਗ ਪ੍ਰਾਪਤ ਕਰਨ ਵਾਲੇ ਗੈਰ ਸਰਕਾਰੀ ਸੰਗਠਨ (ਐੱਨਜੀਓਜ਼) ਕੋਈ ਅਖ਼ਬਾਰ ਪ੍ਰਕਾਸ਼ਿਤ ਨਹੀਂ ਕਰ ਸਕਣਗੇ ਅਤੇ ਉਨ੍ਹਾਂ ਨੂੰ ਭਾਰਤ ਦੇ ਅਖ਼ਬਾਰਾਂ ਦੇ ਰਜਿਸਟਰਾਰ ਤੋਂ ਇਹ ਪ੍ਰਮਾਣ ਪੱਤਰ ਲੈਣਾ ਹੋਵੇਗਾ ਕਿ ਉਹ ਕੋਈ ਖ਼ਬਰ ਸਮੱਗਰੀ ਪ੍ਰਸਾਰਿਤ ਨਹੀਂ ਕਰਦੇ ਹਨ। ਕੇਂਦਰ ਨੇ ਕਿਹਾ ਹੈ ਕਿ ਵਿਦੇਸ਼ ਫੰਡਿੰਗ (ਰੈਗੂਲੇਸ਼ਨ) ਐਕਟ (ਐੱਫਸੀਆਰਏ) ਤਹਿਤ ਰਜਿਸਟਰੇਸ਼ਨ ਚਾਹੁਣ ਵਾਲੀਆਂ ਐੱਨਜੀਓਜ਼ ਨੂੰ ਨਵੇਂ ਨੇਮਾਂ ਦੀ ਪਾਲਣਾ ਕਰਨੀ ਹੋਵੇਗੀ। -ਪੀਟੀਆਈ
Advertisement
Advertisement
×