ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਐੱਨਸੀਆਰ ’ਚ ਪੁਰਾਣੇ ਵਾਹਨਾਂ ’ਤੇ ਪਾਬੰਦੀ ਐੱਨਜੀਟੀ ਨੇ ਲਗਾਈ: ਗਡਕਰੀ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਐੱਨਸੀਆਰ ’ਚ ਪੁਰਾਣੇ ਵਾਹਨਾਂ ਦੀ ਵਰਤੋਂ ’ਤੇ ਪਾਬੰਦੀ ਸਰਕਾਰ ਨੇ ਨਹੀਂ ਸਗੋਂ ਕੌਮੀ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਲਗਾਈ ਹੈ। ਰਾਜ ਸਭਾ ’ਚ ਇਕ ਲਿਖਤੀ ਜਵਾਬ ਦੌਰਾਨ ਗਡਕਰੀ ਨੇ ਕਿਹਾ ਕਿ ਸਰਕਾਰ ਦੀ...
Advertisement

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਐੱਨਸੀਆਰ ’ਚ ਪੁਰਾਣੇ ਵਾਹਨਾਂ ਦੀ ਵਰਤੋਂ ’ਤੇ ਪਾਬੰਦੀ ਸਰਕਾਰ ਨੇ ਨਹੀਂ ਸਗੋਂ ਕੌਮੀ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਲਗਾਈ ਹੈ। ਰਾਜ ਸਭਾ ’ਚ ਇਕ ਲਿਖਤੀ ਜਵਾਬ ਦੌਰਾਨ ਗਡਕਰੀ ਨੇ ਕਿਹਾ ਕਿ ਸਰਕਾਰ ਦੀ ਵਾਹਨ ਸਕਰੈਪਿੰਗ ਨੀਤੀ 15 ਸਾਲ ਪੁਰਾਣੇ ਵਾਹਨਾਂ ਦੀ ਵਰਤੋਂ ’ਤੇ ਪਾਬੰਦੀ ਨਹੀਂ ਲਗਾਉਂਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ਖੇਤਰ ਦੀਆਂ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਐੱਨਜੀਟੀ ਦੇ 7 ਅਪਰੈਲ, 2015 ਨੂੰ ਦਿੱਤੇ ਗਏ ਹੁਕਮਾਂ ਤਹਿਤ 10 ਸਾਲ ਤੋਂ ਪੁਰਾਣੇ ਸਾਰੇ ਡੀਜ਼ਲ ਅਤੇ 15 ਸਾਲ ਤੱਕ ਦੇ ਪੈਟਰੋਲ ਵਾਹਨਾਂ ਦੇ ਚੱਲਣ ’ਤੇ ਪਾਬੰਦੀ ਹੈ। ਇਸ ਦੌਰਾਨ ਗਡਕਰੀ ਨੇ ਕਿਹਾ ਕਿ ਮੌਜੂਦਾ ਵਰ੍ਹੇ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਕੌਮੀ ਹਾਈਵੇਅਜ਼ ’ਤੇ ਸੜਕ ਹਾਦਸਿਆਂ ’ਚ 26,770 ਵਿਅਕਤੀ ਮਾਰੇ ਗਏ।

Advertisement
Advertisement