ਨਵੀਂ ਦਿੱਲੀ, 31 ਜੁਲਾਈ
ਕੌਮੀ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਬਰਨਾਲਾ ਦੇ ਧੌਲਾ ਸਥਿਤ ਟ੍ਰਾਈਡੈਂਟ ਫੈਕਟਰੀ ਦੇ ਸਬੰਧ ’ਚ ਆਪਣੇ ਹੁਕਮਾਂ ਦੀ ਪਾਲਣਾ ’ਚ ਦੇਰੀ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ’ਤੇ ਇਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਐੱਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਹੇਠਲੇ ਬੈਂਚ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੇਸ਼ ਹੋਏ ਅਧਿਕਾਰੀ ਨੇ ਹੁਕਮਾਂ ਦੀ ਪਾਲਣਾ ’ਚ ਦੇਰੀ ਲਈ ਕੋਈ ਸਫ਼ਾਈ ਨਹੀਂ ਦਿੱਤੀ ਅਤੇ ਸਿਰਫ਼ ਜ਼ੁਬਾਨੀ ਹੀ ਆਖਿਆ ਕਿ ਬੋਰਡ ਫੈਕਟਰੀ ਨੂੰ ਨਿਰਦੇਸ਼ ਜਾਰੀ ਕਰਦਾ ਰਿਹਾ ਹੈ। ਐੱਨਜੀਟੀ ਨੇ ਕਿਹਾ ਕਿ ਫੈਕਟਰੀ ਨੂੰ ਨਿਰਦੇਸ਼ ਜਾਰੀ ਕਰਨ ਬਾਰੇ ਨਾ ਤਾਂ ਕੋਈ ਸਬੂਤ ਪੇਸ਼ ਕੀਤੇ ਗਏ ਅਤੇ ਨਾ ਹੀ ਉਸ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੀ ਕੋਈ ਸਫ਼ਾਈ ਦਿੱਤੀ ਗਈ। -ਪੀਟੀਆਈ