ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਨ ਆਈ ਏ ਵੱਲੋਂ ਕਸ਼ਮੀਰ ’ਚ 8 ਥਾਈਂ ਛਾਪੇ

ਜਾਂਚ ਏਜੰਸੀ ਨੇ ਲਾਲ ਕਿਲੇ ਨੇਡ਼ੇ ਧਮਾਕੇ ਦੇ ਮਾਮਲੇ ’ਚ ਕੀਤੀ ਕਾਰਵਾਈ; ਮਾਸਟਰਮਾਈਂਡ ਵਾਗੇ ਦੇ ਘਰ ਦੀ ਤਲਾਸ਼ੀ
ਪੁਲਵਾਮਾ ਵਿੱਚ ਐੱਨ ਆਈ ਦੇ ਛਾਪੇ ਦੌਰਾਨ ਤਾਇਨਾਤ ਸੁਰੱਖਿਆ ਬਲਾਂ ਦੇ ਜਵਾਨ। -ਫੋਟੋ: ਪੀਟੀਆਈ
Advertisement
ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ ਅੱਜ ਕਸ਼ਮੀਰ ਦੇ ਪੁਲਵਾਮਾ, ਸ਼ੋਪੀਆਂ ਅਤੇ ਕੁਲਗਾਮ ਜ਼ਿਲ੍ਹਿਆਂ ਵਿੱਚ ਅੱਠ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ। ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਦਿੱਲੀ ਦੇ ਲਾਲ ਕਿਲੇ ਨੇੜੇ ਹੋਏ ਕਾਰ ਧਮਾਕੇ ਲਈ ਜ਼ਿੰਮੇਵਾਰ ਅਤਿਵਾਦੀ ਮੌਡਿਊਲ ਮਾਮਲੇ ਦੀ ਜਾਂਚ ਤਹਿਤ ਕੀਤੀ ਗਈ ਹੈ।

ਜਾਂਚ ਏਜੰਸੀ ਦੀਆਂ ਟੀਮਾਂ ਨੇ ਸ਼ੋਪੀਆਂ ਵਿੱਚ ਮੌਲਵੀ ਇਰਫ਼ਾਨ ਅਹਿਮਦ ਵਾਗੇ ਦੇ ਘਰ ਦੀ ਤਲਾਸ਼ੀ ਲਈ। ਅਧਿਕਾਰੀਆਂ ਨੇ ਦੱਸਿਆ ਕਿ ਵਾਗੇ ਅਤਿਵਾਦੀ ਗਰੋਹ ਵਿੱਚ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਅਤੇ ਭਰਤੀ ਕਰਨ ਦਾ ਮੁੱਖ ਸਾਜ਼ਿਸ਼ਘਾੜਾ ਮੰਨਿਆ ਜਾ ਰਿਹਾ ਹੈ। ਉਸ ਨੂੰ ਅਕਤੂਬਰ ਵਿੱਚ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਕਾਰ ਧਮਾਕੇ ਦੀ ਜਾਂਚ ਆਪਣੇ ਹੱਥ ਵਿੱਚ ਲੈਣ ਮਗਰੋਂ ਪਿਛਲੇ ਮਹੀਨੇ ਐੱਨ ਆਈ ਏ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸ ਕਾਰ ਧਮਾਕੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਗੰਭੀਰ ਜ਼ਖ਼ਮੀ ਹੋਏ ਸਨ।

Advertisement

ਸੂਤਰਾਂ ਮੁਤਾਬਕ ਪੁਲਵਾਮਾ ਜ਼ਿਲ੍ਹੇ ਦੇ ਕੋਇਲ, ਚੰਦਗਾਮ, ਮਲੰਗਪੋਰਾ ਅਤੇ ਸੰਬੂਰਾ ਇਲਾਕਿਆਂ ਵਿੱਚ ਵੀ ਛਾਪੇ ਮਾਰੇ ਗਏ ਹਨ। ਇਹ ਟਿਕਾਣੇ ਦਿੱਲੀ ਕਾਰ ਧਮਾਕਾ ਕੇਸ ਨਾਲ ਜੁੜੇ ਲੋਕਾਂ ਦੇ ਦੱਸੇ ਜਾ ਰਹੇ ਹਨ। ਇਸ ਤੋਂ ਇਲਾਵਾ ਏਜੰਸੀ ਨੇ ਡਾ. ਅਦੀਲ ਅਹਿਮਦ ਰਾਥਰ ਦੇ ਘਰ ਦੀ ਵੀ ਤਲਾਸ਼ੀ ਲਈ ਜਿਸ ਨੂੰ ਨਵੰਬਰ ਦੇ ਪਹਿਲੇ ਹਫ਼ਤੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਐੱਨ ਆਈ ਏ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।

 

 

Advertisement
Show comments