ਨਵੀਂ ਦਿੱਲੀ, 23 ਸਤੰਬਰ
ਕੌਮੀ ਜਾਂਚ ਏਜੰਸੀ ਨੇ ਦਹਿਸ਼ਤੀ ਕਾਰਵਾਈਆਂ ਕਰਨ ਸਬੰਧੀ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਦੇ ਵੱਡੀ ਗਿਣਤੀ ਆਗੂਆਂ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਦੇ ਵਿਰੋਧ ਵਿਚ ਪੀਐਫਆਈ ਨੇ ਅੱਜ ਕੇਰਲ ਬੰਦ ਦਾ ਸੱਦਾ ਦਿੱਤਾ ਸੀ। ਇਸ ਦੌਰਾਨ ਪੀਐਫਆਈ ਕਾਰਕੁਨਾਂ ਨੇ ਤਿਰੂਵਨੰਤਪੁਰਮ ਤੇ ਹੋਰ ਥਾਵਾਂ ਵਿਚ ਕਾਰਾਂ ਤੇ ਬੱਸਾਂ ਦੀ ਭੰਨਤੋੜ ਕੀਤੀ ਤੇ ਦੋ ਪੁਲੀਸ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਵਾਧੂ ਸੁਰੱਖਿਆ ਦਸਤੇ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।