ਕਾਨਪੁਰ, 6 ਜੂਨ
ਪੁਲੀਸ ਨੇ ਕਾਨਪੁਰ ਵਿੱਚ ਬੀਤੇ ਸ਼ੁੱਕਰਵਾਰ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਅੱਜ ਨੌਂ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤਰ੍ਹਾਂ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਕੁੱਲ ਗਿਣਤੀ ਵਧ ਕੇ 38 ਹੋ ਗਈ ਹੈ। ਇਸੇ ਦੌਰਾਨ ਪੁਲੀਸ ਨੇ ਦੱਸਿਆ ਕਿ ਹਿੰਸਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਪ੍ਰਮੁੱਖ ਮੁਲਜ਼ਮਾਂ ਦੇ ਹੋਰਡਿੰਗ ਬਣਾਏ ਗਏ ਹਨ ਅਤੇ ਇਨ੍ਹਾਂ ਨੂੰ ਪ੍ਰਭਾਵਿਤ ਇਲਾਕਿਆਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪ੍ਰਮੁੱਖ ਥਾਵਾਂ ’ਤੇ ਲਗਾਇਆ ਜਾਵੇਗਾ।