ਨਵੀਂ ਦਿੱਲੀ: ਲੰਡਨ ਦੀ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਅੱਜ ਰੱਦ ਕਰ ਦਿੱਤੀ ਹੈ। ਇਥੇ ਅਧਿਕਾਰੀਆਂ ਨੇ ਕਿਹਾ ਕਿ ਇੰਗਲੈਂਡ ਦੀਆਂ ਅਦਾਲਤਾਂ ਵੱਲੋਂ ਨੀਰਵ ਮੋਦੀ ਦੀਆਂ ਹੁਣ ਤੱਕ ਸੱਤ ਵਾਰ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ ਜਾ ਚੁੱਕੀਆਂ ਹਨ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸੀਬੀਆਈ, ਵਿਦੇਸ਼ ਮੰਤਰਾਲੇ ਅਤੇ ਇੰਗਲੈਂਡ ਦੀ ਕ੍ਰਾਊਨ ਪ੍ਰੋਸੀਕਿਊਸ਼ਨ ਸਰਵਿਸ ਦੇ ਸਾਂਝੇ ਯਤਨਾਂ ਸਦਕਾ ਅਜਿਹਾ ਸੰਭਵ ਹੋ ਸਕਿਆ ਹੈ। -ਪੀਟੀਆਈ