Niti Aayog Council meeting: ਕੇਂਦਰ ਤੇ ਰਾਜ ਟੀਮ ਇੰਡੀਆ ਵਾਂਗ ਕੰਮ ਕਰਨ ਤਾਂ ਕੋਈ ਟੀਚਾ ਅਸੰਭਵ ਨਹੀਂ: ਮੋਦੀ
If Centre, states work together like Team India, no goal is impossible: PM Modi
ਨਵੀਂ ਦਿੱਲੀ, 24 ਮਈ
Niti Aayog Council meeting: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜੇ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਟੀਮ ਇੰਡੀਆ ਵਾਂਗ ਮਿਲ ਕੇ ਇਕੱਠੇ ਕੰਮ ਕਰਦੇ ਹਨ, ਤਾਂ ਕੋਈ ਵੀ ਟੀਚਾ ਹਾਸਲ ਕਰਨਾ ਅਸੰਭਵ ਨਹੀਂ ਹੈ। ਮੋਦੀ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ (10th Governing Council meeting of Niti Aayog) ਦੀ ਪ੍ਰਧਾਨਗੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਕਾਸ ਦੀ ਗਤੀ ਵਧਾਉਣ ਦੀ ਲੋੜ ਹੈ। ਨੀਤੀ ਆਯੋਗ ਨੇ ਐਕਸ X ‘ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਕਿਹਾ, ‘‘ਸਾਨੂੰ ਵਿਕਾਸ ਦੀ ਗਤੀ ਵਧਾਉਣੀ ਪਵੇਗੀ। ਜੇ ਕੇਂਦਰ ਅਤੇ ਸਾਰੇ ਰਾਜ ਇਕੱਠੇ ਹੋ ਕੇ ਟੀਮ ਇੰਡੀਆ ਵਾਂਗ ਇਕੱਠੇ ਕੰਮ ਕਰਦੇ ਹਨ, ਤਾਂ ਕੋਈ ਵੀ ਟੀਚਾ ਅਸੰਭਵ ਨਹੀਂ ਹੈ।’’
ਇਸ ਵਿਚ ਕਿਹਾ ਗਿਆ ਹੈ, ‘‘ਗਵਰਨਿੰਗ ਕੌਂਸਲ ਦੀ ਮੀਟਿੰਗ ਦਾ ਵਿਸ਼ਾ ‘ਵਿਕਸਿਤ ਭਾਰਤ ਲਈ ਵਿਕਸਿਤ ਰਾਜ@2047’ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ, “ਵਿਕਸਿਤ ਭਾਰਤ ਹਰ ਭਾਰਤੀ ਦਾ ਟੀਚਾ ਹੈ। ਜਦੋਂ ਹਰ ਰਾਜ ਵਿਕਸਿਤ ਹੋਵੇਗਾ, ਤਾਂ ਭਾਰਤ ਵਿਕਸਿਤ ਹੋਵੇਗਾ। ਇਹੋ ਇਸ ਦੇ 140 ਕਰੋੜ ਨਾਗਰਿਕਾਂ ਦੀ ਇੱਛਾ ਹੈ।”
ਨੀਤੀ ਆਯੋਗ ਦੀ ਸਿਖਰਲੀ ਸੰਸਥਾ, ਕੌਂਸਲ ਵਿੱਚ ਸਾਰੇ ਰਾਜਾਂ ਦੇ ਮੁੱਖ ਮੰਤਰੀ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਅਤੇ ਕਈ ਕੇਂਦਰੀ ਮੰਤਰੀ ਸ਼ਾਮਲ ਹਨ। ਪ੍ਰਧਾਨ ਮੰਤਰੀ ਮੋਦੀ ਨੀਤੀ ਆਯੋਗ ਦੇ ਚੇਅਰਮੈਨ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਸੁਝਾਅ ਦਿੱਤਾ ਕਿ ਰਾਜਾਂ ਨੂੰ ਵਿਸ਼ਵ ਪੱਧਰੀ ਮਿਆਰਾਂ ਦੇ ਬਰਾਬਰ ਅਤੇ ਸਾਰੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਪ੍ਰਤੀ ਰਾਜ ਘੱਟੋ-ਘੱਟ ਇੱਕ ਸੈਰ-ਸਪਾਟਾ ਸਥਾਨ ਵਿਕਸਤ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ, "ਸਾਨੂੰ ਅਜਿਹੇ ਕਾਨੂੰਨ ਅਤੇ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ, ਜਿਹੜੀਆਂ ਕਿਰਤ ਸ਼ਕਤੀ ਵਿੱਚ ਸਤਿਕਾਰ ਨਾਲ ਰਲ-ਮਿਲ ਸਕਣ।’’ ਗ਼ੌਰਤਲਬ ਹੈ ਕਿ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦੀ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲਾਂ ਨਾਲ ਪਹਿਲੀ ਵੱਡੀ ਮੀਟਿੰਗ ਹੈ। ਪੀਟੀਆਈ