ਨਵੀਂ ਦਿੱਲੀ, 16 ਸਤੰਬਰ
ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਖੁਦ ਨੂੰ ਇਕਾਂਤਵਾਸ ਕਰਦਿਆਂ ਆਪਣੇ ਸੰਪਰਕ ’ਚ ਆਉਣ ਵਾਲੇ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ। ਸ੍ਰੀ ਗਡਕਰੀ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕੀਤਾ, ‘ਤੁਹਾਡੀਆਂ ਦੁਆਵਾਂ ਤੇ ਸ਼ੁਭ ਕਾਮਨਾਮਨਾਵਾਂ ਸਦਕਾ ਮੈਂ ਠੀਕ ਹਾਂ। ਮੈਂ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।’