ਪਟਨਾ, 22 ਸਤੰਬਰ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ 25 ਨੂੰ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ ਕਰਨਗੇ। ਬਿਹਾਰ ਦੇ ਦੋਵੇਂ ਨੇਤਾ ਮੀਟਿੰਗ ਲਈ ਦਿੱਲੀ ਜਾਣਗੇ। ਨਿਤੀਸ਼ ਕੁਮਾਰ ਨੇ ਇਸ ਸਮੇਂ ਦੇਸ਼ ਵਿੱਚ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਨ ਲਈ ਕਮਰ ਕੱਸੀ ਹੋਈ ਹੈ। ਉਹ ਤਿੰਨ ਦਿਨਾਂ ਲਈ ਦਿੱਲੀ ਗਏ ਸਨ ਅਤੇ ਰਾਹੁਲ ਗਾਂਧੀ, ਸੀਤਾਰਾਮ ਯੇਚੁਰੀ, ਡੀ. ਰਾਜਾ, ਅਰਵਿੰਦ ਕੇਜਰੀਵਾਲ, ਮੁਲਾਇਮ ਸਿੰਘ ਯਾਦਵ, ਅਖਿਲੇਸ਼ ਯਾਦਵ ਸਣੇ ਹੋਰਨਾਂ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਸੋਨੀਆ ਗਾਂਧੀ ਉੱਥੇ ਹਾਜ਼ਰ ਨਾ ਹੋਣ ਕਾਰਨ ਉਨ੍ਹਾਂ ਨੂੰ ਨਹੀਂ ਮਿਲੇ ਸਨ। ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਨਿਤੀਸ਼ ਕੁਮਾਰ ਹਰਿਆਣਾ ਦੇ ਫਰੀਦਾਬਾਦ ਵਿੱਚ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੀ ਜਨਮ ਵਰ੍ਹੇਗੰਢ ਮੌਕੇ ਸਮਾਗਮ ਵਿੱਚ ਸ਼ਾਮਲ ਹੋਣਗੇ। ਰੈਲੀ ਦੌਰਾਨ ਉੱਥੇ ਦੇਸ਼ ਦੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਇਕੱਠੇ ਹੋਣ ਦੀ ਉਮੀਦ ਹੈ। -ਆਈਏਐੱਨਐੱਸ