ਨਵੀਂ ਦਿੱਲੀ, 6 ਸਤੰਬਰ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਇੱਥੇ ਵਿਰੋਧੀ ਧਿਰ ਦੇ ਪ੍ਰਮੁੱਖ ਨੇਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ। ਭਾਜਪਾ ਤੋਂ ਨਾਤਾ ਤੋੜਨ ਤੋਂ ਬਾਅਦ ਨਿਤੀਸ਼ ਸੋਮਵਾਰ ਨੂੰ ਪਹਿਲੀ ਵਾਰ ਰਾਸ਼ਟਰੀ ਰਾਜਧਾਨੀ ਪਹੁੰਚੇ ਸਨ। ਨਿਤੀਸ਼ ਅੱਜ ਸਭ ਤੋਂ ਪਹਿਲਾਂ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਮਿਲੇ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੇ। ਉਹ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਹੈੱਡਕੁਆਰਟਰ ਵਿਖੇ ਪਾਰਟੀ ਦੇ ਜਨਰਲ ਸਕੱਤਰ ਡੀ. ਰਾਜਾ ਨੂੰ ਵੀ ਮਿਲੇ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਾਲ ਵੀ ਮੁਲਾਕਾਤ ਕਰਨਗੇ। ਭਾਜਪਾ ਤੋਂ ਵੱਖ ਹੋਣ ਤੋਂ ਬਾਅਦ ਨਿਤੀਸ਼ ਕੁਮਾਰ 2024 ਦੀਆਂ ਲੋਕ ਸਭਾ ਚੋਣਾਂ ਲਈ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।