ਨਵੀਂ ਦਿੱਲੀ, 30 ਨਵੰਬਰ
ਕਈ ਦੇਸ਼ਾਂ ਵਿੱਚ ਕਰੋਨਾਵਾਇਰਸ ਦੇ ਖਤਰਨਾਕ ਰੂਪ ਓਮੀਕਰੋਨ ਦੇ ਫੈਲਣ ਕਾਰਨ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ਅੱਜ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਸਮੀਖਿਆ ਮੀਟਿੰਗ ਕੀਤੀ ਤਾਂ ਜੋ ਓਮੀਕਰੋਨ ਦੇ ਲੱਛਣਾਂ ਵਾਲੇ ਕੇਸਾਂ ਦੀ ਜਲਦੀ ਪਛਾਣ ਕਰਨ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਂਚ ਵਧਾਉਣ ਦੀ ਸਲਾਹ ਦਿੱਤੀ। ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਸਿਹਤ ਸਕੱਤਰ ਨੇ ਕਿਹਾ ਕਿ ਅਜਿਹਾ ਨਹੀਂ ਹੈ ਕਿ ਨਵਾਂ ਰੂਪ ਅਰਟੀਪੀਸੀਅਰ ਤੇ ਆਰਏਟੀ ਵਿੱਚ ਨਾ ਆਏ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਗਰਾਨੀ ਵਾਲੇ ਇਕਾਂਤਵਾਸ ਤੇ ਢੁਕਵੇਂ ਬੁਨਿਆਦੀ ਢਾਂਚੇ ਬਣਾਉਣ ਲਈ ਕਿਹਾ ਗਿਆ ਹੈ। ਸਰਕਾਰੀ ਅਧਿਕਾਰੀਆਂ ਅਨੁਸਾਰ ਭਾਰਤ ਵਿੱਚ ਹੁਣ ਤੱਕ ਓਮੀਕਰੋਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।