ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਜਦੋਂ ਤੱਕ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਹਨ , ਉਦੋਂ ਤੱਕ ਕੋਈ ਵੀ ਕਾਰਪੋਰੇਟ ਘਰਾਣਾ ਕਿਸਾਨਾਂ ਦੀ ਜ਼ਮੀਨ ਨਹੀਂ ਖੋਹ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਘੱਟੋ-ਘੱਟ ਸਮਰਥਨ (ਐੱਮਐੱਸਪੀ) ਜਾਰੀ ਰਹੇਗਾ ਅਤੇ ਮੰਡੀਆਂ ਬੰਦ ਨਹੀਂ ਹੋਣਗੀਆਂ। ਕੌਮੀ ਰਾਜਧਾਨੀ ਦੇ ਪਿੰਡ ਕਿਸ਼ਨਗੜ੍ਹ ਵਿੱਚ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਜੇਕਰ ਕਿਸਾਨ ਜਥੇਬੰਦੀਆਂ ਨੂੰ ਲੱਗਦਾ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨ ਉਨ੍ਹਾਂ ਦੇ ਹਿੱਤਾਂ ਖ਼ਿਲਾਫ਼ ਹਨ ਤਾਂ ਮੋਦੀ ਸਰਕਾਰ ਹਮੇਸ਼ਾ ਖੁੱਲ੍ਹੇ ਮਨ ਨਾਲ ਵਿਚਾਰ-ਚਰਚਾ ਕਰਨ ਲਈ ਤਿਆਰ ਹੈ।