ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ: ਨਿਤੀਸ਼ ਕੁਮਾਰ : The Tribune India

ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ: ਨਿਤੀਸ਼ ਕੁਮਾਰ

ਐੱਨਡੀਏ ਖ਼ਿਲਾਫ਼ ਵਿਰੋਧੀ ਧਿਰ ਨੂੰ ਇੱਕਜੁਟ ਕਰਨ ਵਾਸਤੇ ਭੂਮਿਕਾ ਨਿਭਾਉਣ ਲਈ ਤਿਆਰ ਹੋਣ ਦਾ ਦਾਅਵਾ

ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ: ਨਿਤੀਸ਼ ਕੁਮਾਰ

ਪਟਨਾ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ। -ਫੋਟੋ: ਪੀਟੀਆਈ

ਪਟਨਾ (ਬਿਹਾਰ), 12 ਅਗਸਤ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ ਹੈ ਪਰ ਉਹ ਕੇਂਦਰ ਵਿੱਚ ਸੱਤਾਧਾਰੀ ਐੱਨਡੀਏ ਵਿਰੁੱਧ ‘ਵਿਰੋਧੀ ਏਕਤਾ ਬਣਾਉਣ ਵਿੱਚ ‘ਸਕਾਰਾਤਮਕ’ ਭੂਮਿਕਾ ਨਿਭਾਅ ਸਕਦੇ ਹਨ। ਕੁਮਾਰ ਨੇ ਬਿਹਾਰ ਵਿੱਚ ਨਵੇਂ ਪ੍ਰਬੰਧ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ‘ਦੁਰਵਰਤੋਂ’ ਦੇ ਖਦਸ਼ੇ ਵੀ ਜਾਹਿਰ ਕੀਤੇਆਂ ਬਾਰੇ ਵੀ ਵੀ ਚਾਨਣਾ ਪਾਇਆ, ਜਿਸ ਨੇ ਭਾਜਪਾ ਨੂੰ ਬੇਦਖਲ ਕਰਨ ਤੋਂ ਬਾਅਦ ਸੱਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਦੀ ‘ਦੁਰਵਰਤੋਂ ਦੀ ਆਦਤ ਪਾਉਣ ਵਾਲਿਆਂ ਨੂੰ ਜਨਤਕ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।’’ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਕਿ ਕੀ ਬਿਹਾਰ ਦੇ ਲੋਕ ਇੱਕ ਦਿਨ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵਜੋਂ ਦੇਖ ਸਕਦੇ ਹਨ?, ਦੇ ਜਵਾਬ ਵਿੱਚ ਨਿਤੀਸ਼ ਕੁਮਾਰ ਨੇ ਜ਼ੋਰ ਦੇ ਕੇ ਆਖਿਆ, ‘‘ਕਿਰਪਾ ਕਰਕੇ ਮੈਨੂੰ ਅਜਿਹੇ ਸਵਾਲ ਨਾ ਪੁੱਛੋ, ਮੈਂ ਕਈ ਵਾਰ ਕਿਹਾ ਹੈ ਕਿ ਮੇਰੀ ਅਜਿਹੀ ਕੋਈ ਇੱਛਾ ਨਹੀਂ ਹੈ। ਮੈਂ ਆਪਣੇ ਰਾਜ ਦੀ ਸੇਵਾ ਕਰਨਾ ਚਾਹੁੰਦਾ ਹਾਂ।’’ ਹਾਲਾਂਕਿ ਉਹ ਵੱਖ-ਵੱਖ ਵਿਰੋਧੀ ਪਾਰਟੀਆਂ ਵਿੱਚ ਏਕਤਾ ਬਣਾਉਣ ਵਿੱਚ ਆਪਣੇ ਭੂਮਿਕਾ ਬਾਰੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਕੁਮਾਰ ਨੇ ਕਿਹਾ, ‘‘ਸਾਡੀ ਭੂਮਿਕਾ ਸਕਾਰਾਤਮਕ ਹੋਵੇਗੀ। ਮੈਨੂੰ ਕਈ ਟੈਲੀਫੋਨ ਆ ਰਹੇ ਹਨ। ਇਹ ਮੇਰੀ ਇੱਛਾ ਹੈ ਕਿ ਸਾਰੇ ਇਕੱਠੇ (ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਦੇ ਵਿਰੁੱਧ) ਹੋਣ। ਤੁਸੀਂ ਆਉਣ ਵਾਲੇ ਦਿਨਾਂ ਵਿੱਚ ਕੁਝ ਕਾਰਵਾਈ ਦੇਖੋਗੇ।” -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All