ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਇਨਕਮ ਟੈਕਸ ਰਿਟਰਨ ਦਾਖ਼ਲ ਕਰਨ ਦੀ ਮਿਆਦ ’ਚ ਵਾਧਾ ਨਹੀਂ

ਇਨਕਮ ਟੈਕਸ ਰਿਟਰਨ (ਆਈਟੀਆਰ) ਦਾਖ਼ਲ ਕਰਨ ਦੀ ਅੱਜ ਆਖਰੀ ਤਰੀਕ ਹੋਣ ਕਾਰਨ ਆਈਟੀ ਵਿਭਾਗ ਦੇ ਪੋਰਟਲ ’ਤੇ ਸੋਮਵਾਰ ਨੂੰ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਵੱਡੀ ਗਿਣਤੀ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਗੜਬੜੀਆਂ ਦੀ ਸ਼ਿਕਾਇਤ ਕੀਤੀ। ਲੋਕਾਂ ਨੇ ਇਨਕਮ...
Advertisement

ਇਨਕਮ ਟੈਕਸ ਰਿਟਰਨ (ਆਈਟੀਆਰ) ਦਾਖ਼ਲ ਕਰਨ ਦੀ ਅੱਜ ਆਖਰੀ ਤਰੀਕ ਹੋਣ ਕਾਰਨ ਆਈਟੀ ਵਿਭਾਗ ਦੇ ਪੋਰਟਲ ’ਤੇ ਸੋਮਵਾਰ ਨੂੰ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਵੱਡੀ ਗਿਣਤੀ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਗੜਬੜੀਆਂ ਦੀ ਸ਼ਿਕਾਇਤ ਕੀਤੀ। ਲੋਕਾਂ ਨੇ ਇਨਕਮ ਟੈਕਸ ਰਿਟਰਨ ਦਾਖ਼ਲ ਕਰਨ ਦੀ ਸਮਾਂ-ਸੀਮਾ 15 ਸਤੰਬਰ ਤੋਂ ਅੱਗੇ ਵਧਾਉਣ ਦੀ ਮੰਗ ਕੀਤੀ। ਉਧਰ ਇਨਕਮ ਟੈਕਸ ਵਿਭਾਗ ਨੇ ਸਪੱਸ਼ਟ ਕੀਤਾ ਕਿ 2025-26 ਲਈ ਆਈਟੀਆਰ ਦਾਖ਼ਲ ਕਰਨ ਦੀ ਆਖਰੀ ਤਰੀਕ 15 ਸਤੰਬਰ ਹੈ ਅਤੇ ਇਸ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ।

ਵਿਭਾਗ ਨੇ ਸੋਸ਼ਲ ਮੀਡੀਆ ’ਤੇ ਨਸ਼ਰ ਬਿਆਨ ਨੂੰ ਫ਼ਰਜ਼ੀ ਕਰਾਰ ਦਿੱਤਾ ਜਿਸ ’ਚ ਕਿਹਾ ਗਿਆ ਸੀ ਕਿ ਆਈਟੀਆਰ ਦਾਖ਼ਲ ਕਰਨ ਦੀ ਆਖਰੀ ਤਰੀਕ 30 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਵਿਭਾਗ ਨੇ ਕਿਹਾ ਕਿ ਪੋਰਟਲ ਠੀਕ ਤਰ੍ਹਾਂ ਕੰਮ ਕਰ ਰਿਹਾ ਹੈ। ਵਿੱਤੀ ਵਰ੍ਹੇ 2024-25 ਦੀ ਆਮਦਨ ਲਈ ਬਿਨ੍ਹਾਂ ਜੁਰਮਾਨੇ ਦੇ ਆਈਟੀਆਰ ਦਾਖ਼ਲ ਕਰਨ ਦੀ ਆਖਰੀ ਤਰੀਕ 15 ਸਤੰਬਰ ਹੈ। ਪਿਛਲੇ ਕੁਝ ਦਿਨਾਂ ਤੋਂ ਕਈ ਚਾਰਟਰਡ ਅਕਾਊਂਟੈਂਟਸ ਅਤੇ ਹੋਰ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਹੈ ਕਿ ਇਨਕਮ ਟੈਕਸ ਪੋਰਟਲ ’ਤੇ ਟੈਕਸ ਭੁਗਤਾਨ ਅਤੇ ਸਾਲਾਨਾ ਸੂਚਨਾ ਵੇਰਵਾ ਡਾਊਨਲੋਡ ਕਰਦੇ ਸਮੇਂ ਗੜਬੜੀਆਂ ਆ ਰਹੀਆਂ ਹਨ। ਇੰਟਰਨੈੱਟ ਵਰਤੋਂਕਾਰਾਂ ਨੇ ਅੱਜ ਇਹ ਵੀ ਸ਼ਿਕਾਇਤ ਕੀਤੀ ਕਿ ਈ-ਫਾਈਲਿੰਗ ਪੋਰਟਲ ’ਤੇ ਲੌਗਇਨ ਨਹੀਂ ਹੋ ਰਿਹਾ ਹੈ।

Advertisement

Advertisement
Show comments