ਨਿਆਂਪਾਲਿਕਾ ਦੀ ਆਲੋਚਨਾ ’ਚ ਹਰਜ਼ ਨਹੀਂ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਸ ਨੂੰ ਨਿਆਂਪਾਲਿਕਾ ਦੀ ਆਲੋਚਨਾ ਤੋਂ ਕੋਈ ਇਤਰਾਜ਼ ਨਹੀਂ ਹੈ ਪਰ ਕਿਸੇ ਵੀ ਤਰ੍ਹਾਂ ਦੇ ਬੇਲੋੜ ਦੋਸ਼ ਨਹੀਂ ਲਗਾਏ ਜਾਣੇ ਚਾਹੀਦੇ ਹਨ। ਜਸਟਿਸ ਸੂਰਿਆਕਾਂਤ, ਉੱਜਲ ਭੂਈਆਂ ਅਤੇ ਐੱਨ ਕੇ ਸਿੰਘ ਦੇ ਬੈਂਚ ਨੇ ਸਮਾਜਿਕ...
Advertisement
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਸ ਨੂੰ ਨਿਆਂਪਾਲਿਕਾ ਦੀ ਆਲੋਚਨਾ ਤੋਂ ਕੋਈ ਇਤਰਾਜ਼ ਨਹੀਂ ਹੈ ਪਰ ਕਿਸੇ ਵੀ ਤਰ੍ਹਾਂ ਦੇ ਬੇਲੋੜ ਦੋਸ਼ ਨਹੀਂ ਲਗਾਏ ਜਾਣੇ ਚਾਹੀਦੇ ਹਨ। ਜਸਟਿਸ ਸੂਰਿਆਕਾਂਤ, ਉੱਜਲ ਭੂਈਆਂ ਅਤੇ ਐੱਨ ਕੇ ਸਿੰਘ ਦੇ ਬੈਂਚ ਨੇ ਸਮਾਜਿਕ ਕਾਰਕੁਨ ਪ੍ਰਦੀਪ ਸ਼ਰਮਾ ਨੂੰ ਚਿਤਾਵਨੀ ਦਿੱਤੀ, ਜਿਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਿਰੁੱਧ ਕੁਝ ਦੋਸ਼ ਲਗਾਏ ਸਨ। ਬੈਂਚ ਨੇ ਪਟੀਸ਼ਨਰ ਦੇ ਵਕੀਲ ਨੂੰ ਕਿਹਾ, ‘‘ਤੁਸੀਂ ਕਈ ਚੰਗੇ ਮੁੱਦੇ ਉਠਾਏ ਹਨ ਪਰ ਤੁਸੀਂ ਕਿਸੇ ਵਿਰੁੱਧ ਵੀ ਬੋਲੋੜੇ ਦੋਸ਼ ਨਹੀਂ ਲਗਾ ਸਕਦੇ ਹੋ। ਸਾਨੂੰ ਨਿਆਂਪਾਲਿਕਾ ਦੀ ਆਲੋਚਨਾ ’ਤੇ ਕੋਈ ਇਤਰਾਜ਼ ਨਹੀਂ ਹੈ ਪਰ ਇਹ ਸਹੀ ਤਰੀਕੇ ਨਾਲ ਹੋਣੀ ਚਾਹੀਦੀ ਹੈ।’’ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਸ਼ਰਮਾ ਵੱਲੋਂ ਬਿਨਾਂ ਸ਼ਰਤ ਮੁਆਫੀ ਮੰਗਣ ’ਤੇ ਹਾਈ ਕੋਰਟ ਨੇ ਮਾਣਹਾਨੀ ਦੀ ਕਾਰਵਾਈ ਖ਼ਤਮ ਕਰਦਿਆਂ ਉਸ ਨੂੰ ਬੂਟੇ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ਦਾ ਨਿਬੇੜਾ ਕਰ ਦਿੱਤਾ।
Advertisement
Advertisement
×

