ਨਵੀਂ ਦਿੱਲੀ, 17 ਅਗਸਤ
ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪਸ਼ਟ ਕੀਤਾ ਹੈ ਕਿ ਰੋਹਿੰਗਿਆ ਮੁਸਲਿਮ ਸ਼ਰਨਾਰਥੀਆਂ ਨੂੰ ਦਿੱਲੀ ਵਿੱਚ ਫਲੈਟ ਦੇਣ ਸਬੰਧੀ ਕੋਈ ਹਦਾਇਤਾਂ ਨਹੀਂ ਦਿੱਤੀਆਂ ਗਈਆਂ ਹਨ ਤੇੇ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਕਿਹਾ ਗਿਆ ਹੈ ਕਿ ਭਾਰਤ ਵਿੱਚ ਅਣਅਧਿਕਾਰਤ ਤੌਰ ’ਤੇ ਰਹਿ ਰਹੇ ਇਹ ਵਿਦੇਸ਼ੀ ਸ਼ਰਨਾਰਥੀ ਫਿਲਹਾਲ ਆਪਣੀ ਮੌਜੂਦਾ ਥਾਂ ’ਤੇ ਹੀ ਰਹਿਣਗੇ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਮੀਡੀਆ ਵਿੱਚ ਰੋਹਿੰਗਿਆ ਸ਼ਰਨਾਰਥੀਆਂ ਬਾਰੇ ਛਪੀਆਂ ਖ਼ਬਰਾਂ ਦੇ ਮੱਦੇਨਜ਼ਰ ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਿਹੀਆਂ ਕੋਈ ਹਦਾਇਤਾਂ ਜਾਰੀ ਨਹੀਂ ਕੀਤੀਆਂ ਜਿਸ ਵਿੱਚ ਨਿਰਦੇਸ਼ ਦਿੱਤੇ ਗਏ ਹੋਣ ਕਿ ਨਵੀਂ ਦਿੱਲੀ ਦੇ ਬਕਰਵਾਲਾ ਵਿੱਚ ਇਨ੍ਹਾਂ ਨਾਜਾਇਜ਼ ਸ਼ਰਨਾਰਥੀਆਂ ਨੂੰ ਰਹਿਣ ਲਈ ਫਲੈਟ ਦਿੱਤੇ ਜਾਣਗੇ। -ਪੀਟੀਆਈ