ਨਵੀਂ ਦਿੱਲੀ, 5 ਜੂਨ
ਕੇਂਦਰ ਨੇ ਅੱਜ ਸੁਪਰੀਮ ਕੋਰਟ ’ਚ ਕਿਹਾ ਕਿ ਪੂਰਬੀ ਦਿੱਲੀ ’ਚ ਆਨੰਦ ਵਿਹਾਰ ਬੱਸ ਟਰਮੀਨਲ ਅਤੇ ਨਿਜ਼ਾਮੂਦੀਨ ਮਰਕਜ਼ ’ਚ ਤਬਲੀਗੀ ਜਮਾਤ ਦੇ ਇਕੱਠ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਲੋੜ ਨਹੀਂ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਰੋਜ਼ ਮਾਮਲੇ ਦੀ ਤਹਿਕੀਕਾਤ ਕੀਤੀ ਜਾ ਰਹੀ ਹੈ। ਬੈਂਚ ਨੇ ਪਟੀਸ਼ਨਕਰਤਾ ਸੁਪ੍ਰਿਆ ਪੰਡਿਤਾ ਨੂੰ ਹਲਫ਼ਨਾਮਾ ਦਾਖ਼ਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
-ਪੀਟੀਆਈ