ਸਵਿਸ ਬੈਂਕਾਂ ਵਿੱਚ ਜਮ੍ਹਾਂ ਕਾਲੇ ਧਨ ਬਾਰੇ ਅਧਿਕਾਰਤ ਜਾਣਕਾਰੀ ਨਹੀਂ: ਸਰਕਾਰ

ਸਵਿਸ ਬੈਂਕਾਂ ਵਿੱਚ ਜਮ੍ਹਾਂ ਕਾਲੇ ਧਨ ਬਾਰੇ ਅਧਿਕਾਰਤ ਜਾਣਕਾਰੀ ਨਹੀਂ: ਸਰਕਾਰ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 26 ਜੁਲਾਈ

ਸਰਕਾਰ ਦਾ ਕਹਿਣਾ ਹੈ ਕਿ ਸਵਿਸ ਬੈਂਕਾਂ ਵਿੱਚ ਪਿਛਲੇ 10 ਸਾਲਾਂ ਤੋਂ ਜਮ੍ਹਾਂ ਕਾਲੇ ਧਨ ਦੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਕਾਂਗਰਸ ਦੇ ਵਿੰਸੈਂਟ ਪਾਲਾ ਵੱਲੋਂ ਲੋਕ ਸਭਾ ਵਿੱਚ ਸੋਮਵਾਰ ਨੂੰ ਸਵਿਸ ਬੈਂਕਾਂ ਵਿਚ ਜਮ੍ਹਾਂ ਕਾਲੇ ਧਨ ਅਤੇ ਉਸ ਦੇ ਭਾਰਤ ਵਿੱਚ ਪੁੱਜਣ ਦੇ ਸਮੇਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਇਹ ਦਾਅਵਾ ਕੀਤਾ। ਮੰਤਰੀ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਦੇ ਆਧਾਰ ’ਤੇ ਅੰਕੜਿਆਂ ਦੀ ਵਿਆਖਿਆ ਨਹੀਂ ਕੀਤੀ ਜਾ ਸਕਦੀ। ਇਸ ਕਾਰਨ ਹੀ ਭੁਲੇਖਾਪਾਊ ਸੁਰਖੀਆਂ ਅਤੇ ਵਿਸ਼ਲੇਸ਼ਣ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ, ਅਕਸਰ ਇਹ ਮੰਨਿਆ ਜਾਂਦਾ ਹੈ ਕਿ ਸਵਿਟਜ਼ਰਲੈਂਡ ਵਿਚ ਭਾਰਤੀ ਨਾਗਰਿਕਾਂ ਦੀ ਜਮ੍ਹਾਂ ਰਕਮ ਐਣ-ਐਲਾਨੀ ਹੈ। ਸਵਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਹ ਜ਼ਰੂਰੀ ਨਹੀਂ ਕਿ ਸਵਿਸ ਬੈਂਕਾਂ ਕੋਲ ਗਾਹਕ ਦਾ ਜਮ੍ਹਾਂ ਪੈਸਾ ਸਵਿਟਜ਼ਰਲੈਂਡ ਵਿੱਚ ਹੀ ਹੋਵੇ। ਉਨ੍ਹਾਂ ਕਿਹਾ ਕਿ ਇਸ ਲਈ ਸਵਿਸ ਨੈਸ਼ਨਲ ਬੈਂਕ ਦੇ ਸਾਲਾਨਾ ਬੈਂਕਿੰਗ ਅੰਕੜਿਆਂ ਦੀ ਵਰਤੋਂ ਭਾਰਤ ਦੇ ਵਸਨੀਕਾਂ ਦੁਆਰਾ ਸਵਿਟਜ਼ਰਲੈਂਡ ਵਿੱਚ ਰੱਖੀ ਗਈ ਜਮ੍ਹਾਂ ਰਾਸ਼ੀ ਦੇ ਵਿਸ਼ਲੇਸ਼ਣ ਲਈ ਨਹੀਂ ਕੀਤੀ ਜਾ ਸਕਦੀ। ਚੌਧਰੀ ਨੇ ਦੱਸਿਆ ਕਿ ਭਾਰਤ ਅਤੇ ਸਵਿਟਜ਼ਰਲੈਂਡ ਦਰਮਿਆਨ ਦੋਹਰੇ ਟੈਕਸ ਨੂੰ ਟਾਲਣ ਸਬੰਧੀ ਸਮਝੌਤਾ ਹੈ ਅਤੇ ਇਸ ਸਮਝੌਤੇ ਅਧੀਨ ਹੀ ਭਾਰਤ ਸਬੰਧਤ ਮਾਮਲਿਆਂ ਵਿਚ ਜਾਣਕਾਰੀ ਪ੍ਰਾਪਤ ਲਈ ਦੀ ਕੋਸ਼ਿਸ਼ ਕਰ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All