ਲੱਦਾਖ ਹਿੰਸਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਐਲ ਜੀ
No one involved in Ladakh violence will be spared: LG ਲੱਦਾਖ ਦੇ ਉਪ ਰਾਜਪਾਲ ਕਵਿੰਦਰ ਗੁਪਤਾ ਨੇ ਅੱਜ ਕਿਹਾ ਕਿ 24 ਸਤੰਬਰ ਨੂੰ ਇੱਥੇ ਹੋਈ ਹਿੰਸਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇੱਥੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਇੱਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪ ਰਾਜਪਾਲ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਸ਼ਾਂਤੀ ਭੰਗ ਕਰਨ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਹਿੰਸਾ ਤੋਂ ਬਾਅਦ ਬੰਦ ਦੌਰਾਨ ਝੜਪਾਂ ਵਿੱਚ ਚਾਰ ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ ਸਨ। ਪੁਲੀਸ ਨੇ ਹਿੰਸਾ ਮਾਮਲੇ ਵਿਚ ਸੋਨਮ ਵਾਂਗਚੁਕ ਸਮੇਤ 60 ਤੋਂ ਵੱਧ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਸੀ।
ਕਵਿੰਦਰ ਗੁਪਤਾ ਨੇ ਕਿਹਾ, ‘ਹਿੰਸਾ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ ਆਪਣਾ ਸਖ਼ਤ ਰਸਤਾ ਅਖਤਿਆਰ ਕਰੇਗਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।’ ਇਸ ਤੋਂ ਪਹਿਲਾਂ
ਮੁੱਖ ਸਕੱਤਰ ਪਵਨ ਕੋਤਵਾਲ, ਪੁਲੀਸ ਡਾਇਰੈਕਟਰ ਜਨਰਲ ਐਸ.ਡੀ. ਸਿੰਘ ਜਾਮਵਾਲ, ਫੌਜ, ਸੀ.ਆਰ.ਪੀ.ਐਫ. ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਉਪ ਰਾਜਪਾਲ ਨੂੰ ਨਵੀਨਤਮ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ।