ਨਵੀਂ ਦਿੱਲੀ, 10 ਫਰਵਰੀ
ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਇਸ ਗੱਲ ਤੋਂ ਇਨਕਾਰ ਕੀਤਾ ਕਿ ਕੋਈ ਵੀ ਪੱਤਰਕਾਰ ਜਾਂ ਆਮ ਨਾਗਰਿਕ ਨੂੰ ਧਾਰਾ 370 ਨੂੰ ਹਟਾਉਣ ਬਾਰੇ ਜਾਣਦਾ ਸੀ। ਦੱਸਣਯੋਗ ਹੈ ਕਿ 5 ਅਗਸਤ, 2019 ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਰੱਦ ਕਰਦਿਆਂ ਇਸ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡ ਦਿੱਤਾ ਸੀ। ਇਸ ਦਾ ਐਲਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਕੀਤਾ ਸੀ। ਕਾਂਗਰਸ ਦੇ ਰਾਜ ਸਭਾ ਮੈਂਬਰ ਸਈਦ ਨਾਸਿਰ ਹੁਸੈਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਤੀ ਪ੍ਰਸ਼ਨ ਵਿੱਚ ਪੁੱਛਿਆ ਸੀ ਕਿ ਕੀ ਇਹ ਸੱਚ ਹੈ ਕਿ 5 ਅਗਸਤ 2019 ਨੂੰ ਜੰਮੂ ਕਸ਼ਮਰੀ ਵਿਚੋਂ ਧਾਰਾ 370 ਹਟਾਉਣ ਬਾਰੇ ਗੁਪਤ ਜਾਣਕਾਰੀ ਕਿਸੇ ਪੱਤਰਕਾਰ ਜਾਂ ਆਮ ਨਾਗਰਿਕ ਨਾਲ ਸਾਂਝੀ ਕੀਤੀ ਗਈ ਸੀ। ਇਸ ਦੇ ਜਵਾਬ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਕਿਸ਼ਨ ਰੈਡੀ ਨੇ ਕਿਹਾ, “ਜੀ ਨਹੀਂ।”