ਨਵੀਂ ਦਿੱਲੀ, 26 ਦਸੰਬਰ
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਸਰਕਾਰ ਦੀ ਹਾਲ ਵਿਚ ਰੱਦ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਇਸ ਮੁੱਦੇ ’ਤੇ ਕਾਂਗਰਸ ਵੱਲੋਂ ਪੈਦਾ ਕੀਤੇ ਜਾ ਰਹੇ ਭਰਮ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ। ਸ੍ਰੀ ਤੋਮਰ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਖੇਤੀ ਸੁਧਾਰ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲਿਆ ਸੀ। ਉਨ੍ਹਾਂ ਕਿਹਾ, ‘‘ਸਰਕਾਰ ਦੀ ਰੱਦ ਕੀਤੇ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। ਕਾਂਗਰਸ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਭਰਮ ਫੈਲਾਉਣ ਦੇ ਨਕਾਰਾਤਮਕ ਕੰਮ ਵਿਚ ਲੱਗੀ ਹੋਈ ਹੈ।’’ ਉਨ੍ਹਾਂ ਕਿਸਾਨਾਂ ਨੂੰ ਇਸ ਤੋਂ ਸਾਵਧਾਨ ਰਹਿਣ ਲਈ ਕਿਹਾ। -ਪੀਟੀਆਈ