ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਐਕਸਾਈਜ਼ ਡਿਊਟੀ ’ਚ ਕਟੌਤੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ’ਚ ਇਨ੍ਹਾਂ ਈਂਧਣਾਂ ’ਤੇ ਦਿੱਤੀ ਗਈ ਭਾਰੀ ਸਬਸਿਡੀ ਬਦਲੇ ਕੀਤੇ ਜਾ ਰਹੇ ਭੁਗਤਾਨ ਕਾਰਨ ਉਨ੍ਹਾਂ ਦੇ ਹੱਥ ਬੰਨ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਸਾਲਾਂ ਦੌਰਾਨ ਤੇਲ ਬਾਂਡ ’ਤੇ ਕੁੱਲ ਮਿਲਾ ਕੇ 70,195.72 ਕਰੋੜ ਰੁਪਏ ਦੇ ਵਿਆਜ਼ ਦਾ ਭੁਗਤਾਨ ਕੀਤਾ ਗਿਆ ਹੈ। -ਪੀਟੀਆਈ