ਨਵੀਂ ਦਿੱਲੀ, 21 ਜੂਨ
ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਿਹਾ ਕਿ ਅਜਿਹਾ ਕੋਈ ਵਿਗਿਆਨਕ ਸਬੂਤ ਨਹੀਂ ਹੈ, ਜੋ ਇਹ ਸਾਬਤ ਕਰਦਾ ਹੋਵੇ ਕਿ ਕਰੋਨਾ ਵੈਕਸੀਨੇਸ਼ਨ ਕਰਕੇ ਪੁਰਸ਼ਾਂ ਤੇ ਔਰਤਾਂ ਦੀ ਜਣਨ ਸ਼ਕਤੀ ਅਸਰਅੰਦਾਜ਼ ਹੁੰਦੀ ਹੈ। ਮੰਤਰਾਲੇ ਨੇ ਜ਼ੋਰ ਦੇ ਕੇ ਆਖਿਆ ਕਿ ਕਰੋਨਾ ਤੋਂ ਬਚਾਅ ਲਈ ਲੱਗ ਰਹੇ ਟੀਕੇ ਪੂਰੀ ਤਰ੍ਹਾਂ ਸੁਰੱਖਿਅਤ ਤੇ ਅਸਰਦਾਰ ਹਨ। ਮੰਤਰਾਲੇ ਨੇ ਕੋਵਿਡ-19 ਵੈਕਸੀਨੇਸ਼ਨ ਕਰਕੇ ਜਣਨ ਸ਼ਕਤੀ ਪ੍ਰਭਾਵਿਤ ਹੋਣ ਸਬੰਧੀ ਮੀਡੀਆ ਵਿੱਚ ਨਸ਼ਰ ਰਿਪੋਰਟਾਂ ’ਤੇ ਫਿਕਰਮੰਦੀ ਜ਼ਾਹਿਰ ਕੀਤੀ ਹੈ। -ਪੀਟੀਆਈ