ਨਵੀਂ ਦਿੱਲੀ, 7 ਸਤੰਬਰ
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਕਰਨਾਟਕ ਹਿਜਾਬ ਪਾਬੰਦੀ ਮਾਮਲੇ ਵਿੱਚ ਸਵਾਲ ਸਿਰਫ਼ ਸਕੂਲਾਂ ਵਿੱਚ ਪਾਬੰਦੀਆਂ ਨੂੰ ਲੈ ਕੇ ਹੈ, ਜਦਕਿ ਕਿਸੇ ਨੂੰ ਕਿਸੇ ਹੋਰ ਥਾਂ ’ਤੇ ਹਿਜਾਬ ਪਹਿਨਣ ਦੀ ਮਨਾਹੀ ਨਹੀਂ ਹੈ। ਸਿਖਰਲੀ ਅਦਾਲਤ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਹਿਜਾਬ ’ਤੇ ਪਾਬੰਦੀ ਹਟਾਉਣ ਤੋਂ ਇਨਕਾਰ ਕਰਨ ਵਾਲੇ ਕਰਨਾਟਕ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਵਿਚਾਰ ਕਰ ਰਹੀ ਸੀ।