ਨੋਇਡਾ (ਯੂਪੀ) 12 ਮਈ
ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਜੇਵਰ ਥਾਣਾ ਖੇਤਰ ‘ਚ ਯਮੁਨਾ ਐਕਸਪ੍ਰੈੱਸ ਵੇਅ ‘ਤੇ ਅੱਜ ਤੜਕੇ ਭਿਆਨਕ ਹਾਦਸੇ ‘ਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਜੇਵਰ ਥਾਣਾ ਇੰਚਾਰਜ ਅੰਜਨੀ ਕੁਮਾਰ ਸਿੰਘ ਨੇ ਦੱਸਿਆ ਕਿ ਹਾਦਸਾ ਤੜਕੇ ਕਰੀਬ 5 ਵਜੇ ਹੋਇਆ। ਇਸ ਹਾਦਸੇ ‘ਚ ਕਾਰ ਸਵਾਰ 7 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜੇਵਰ ਦੇ ਕੈਲਾਸ਼ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਪੰਜ ਨੂੰ ਮ੍ਰਿਤਕ ਐਲਾਨ ਦਿੱਤਾ। ਦੋ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਹੈ। ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚੋਂ ਚਾਰ ਮਹਾਰਾਸ਼ਟਰ ਅਤੇ ਇੱਕ ਕਰਨਾਟਕ ਦਾ ਰਹਿਣ ਵਾਲਾ ਸੀ।