ਨੋਇਡਾ (ਯੂ ਪੀ), 28 ਜਨਵਰੀ
ਭਾਰਤੀ ਕਿਸਾਨ ਯੂਨੀਅਨ (ਲੋਕ ਸ਼ਕਤੀ) ਨੇ ਅੱਜ ਇਥੇ ਨਵੇਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਆਪਣਾ ਪ੍ਰਦਰਸ਼ਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਬੀਕੇਯੂ (ਲੋਕ ਸ਼ਕਤੀ) ਦੇ ਮੁਖੀ ਸ਼ੀਓਰਾਜ ਸਿੰਘ ਨੇ ਇਥੇ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਇਸ ਦੌਰਾਨ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਰਾਜ ਦੇ ਬਾਗਪਤ ਵਿੱਚ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਖਤਮ ਕਰ ਦਿੱਤਾ ਹੈ।