ਖਾਲਸਾ ਏਡ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ

ਖਾਲਸਾ ਏਡ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ

ਸੁਖਮੀਤ ਭਸੀਨ

ਬਠਿੰਡਾ, 18 ਜਨਵਰੀ

ਬਰਤਾਨੀਆ ਆਧਾਰਿਤ ਗੈਰ-ਸਰਕਾਰੀ ਜਥੇਬੰਦੀ ਖਾਲਸਾ ਏਡ ਨੂੰ ਨੋਬੇਲ ਸ਼ਾਂਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਕੈਨੇਡਾ ਦੇ ਸੰਸਦ ਮੈਂਬਰ ਟਿਮ ਉਪਲ, ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਤੇ ਬਰੈਂਪਟਨ ਦੱਖਣੀ ਦੇ ਐਮਪੀਪੀ ਪ੍ਰਭਮੀਤ ਸਿੰਘ ਸਰਕਾਰੀਆ ਨੇ ਸਰਕਾਰੀ ਤੌਰ ’ਤੇ ਖਾਲਸਾ ਏਡ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਹੈ। ਨਾਰਵੇ ਨੋਬੇਲ ਕਮੇਟੀ ਦੇ ਮੁਖੀ ਬੇਰਿਟ ਰੀਸ ਐਂਡਰਸਨ ਨੂੰ ਲਿਖੇ ਪੱਤਰ ਵਿਚ ਟਿਮ ਉਪਲ ਨੇ ਕਿਹਾ ਹੈ ਕਿ ਖਾਲਸਾ ਏਡ ਕੌਮਾਂਤਰੀ ਐਨਜੀਓ ਹੈ ਜੋ ਆਫਤਾਂ ਅਤੇ ਸੰਘਰਸ਼ ਵਾਲੇ ਮੁਲਕਾਂ ਵਿਚ ਬਿਨਾਂ ਕਿਸੇ ਵਿਤਕਰੇ ਦੇ ਲੋਕਾਂ ਨੂੰ ਸਹਾਇਤਾ ਦਿੰਦੀ ਹੈ। ਸ੍ਰੀ ਉਪਲ ਨੇ ਲਿਖਿਆ ਹੈ ਕਿ ਖਾਲਸਾ ਏਡ ਸਿੱਖ ਵਿਚਾਰਧਾਰਾ ਸਰਬੱਤ ਦਾ ਭਲਾ ਤੋਂ ਪ੍ਰੇਰਿਤ ਹੈ ਜਿਸ ਦਾ ਟੀਚਾ ਬਿਨਾਂ ਕਿਸੇ ਨਸਲ, ਧਰਮ ਤੇ ਸਰਹੱਦਾਂ ਦੇ ਲੋੜਵੰਦਾਂ ਦੀ ਸਹਾਇਤਾ ਕਰਨਾ ਹੈ। ਖਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸੋਸ਼ਲ ਮੀਡੀਆ ’ਤੇ ਕਿਹਾ ਹੈ ਕਿ ਉਹ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਹੋਣ ’ਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਦੁਨੀਆਂ ਭਰ ਵਿਚ ਆਪਣੀ ਟੀਮ ਤੇ ਵਾਲੰਟੀਅਰਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਦੀ ਬਦੌਲਤ ਇਸ ਵੱਕਾਰੀ ਪੁਰਸਕਾਰ ਲਈ ਜਥੇਬੰਦੀ ਦੀ ਨਾਮਜ਼ਦਗੀ ਹੋਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All